Punjab News: ਜੈਤੋ ਮੰਡੀ ਦੇ ਵਸਨੀਕ ਦਲਚੰਦ ਪਵਾਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਤੋਂ ਥੋੜੀ ਦੂਰ ਨੈਸ਼ਨਲ ਹਾਈਵੇਅ ਦੇ ਫਲਾਈਓਵਰ ਹੇਠਾਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ।


ਦਲਚੰਦ ਪਵਾਰ ਦਾ ਕਹਿਣਾ ਹੈ ਕਿ ਮੇਰੀ ਪਤਨੀ ਕਾਂਤਾ ਰਾਣੀ ਆਂਗਣਵਾੜੀ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਸਰਕਾਰ ਦੇ ਭਰੋਸੇ ਅਨੁਸਾਰ ਨਾ ਤਾਂ ਮੇਰੀ ਧੀ ਨੂੰ ਸਰਕਾਰੀ ਨੌਕਰੀ ਮਿਲੀ ਤੇ ਨਾ ਹੀ ਕੋਈ ਆਰਥਿਕ ਮਦਦ ਮਿਲੀ ਹੈ।


ਦੱਸ ਦਈਏ ਕਿ ਇਹ ਹਾਦਸਾ 2020 ਵਿੱਚ ਵਾਪਰਿਆ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਡਿਪਟੀ ਕਮਿਸ਼ਨਰ ਫ਼ਰੀਦਕੋਟ, ਜ਼ਿਲ੍ਹਾ ਪ੍ਰੋਜੈਕਟ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਅਤੇ ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਵੀ ਕਈ ਵਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਚੁੱਕੀ ਹੈ।


ਉਨ੍ਹਾਂ ਦਾ ਕਹਿਣਾ ਹੈ ਕਿ ਮੇਰੀ ਧੀ ਦਾ ਬੀ.ਏ,ਐਮ.ਏ.,ਕੰਪਿਊਟਰ ਕੋਰਸ, ਇੰਨੀ ਪੜਾਈ ਦੇ ਬਾਵਜੂਦ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਤਹਿਤ ਮੇਰੀ ਧੀ ਨੂੰ ਤਰਸ ਦੇ ਅਧਾਰ 'ਤੇ ਸਰਕਾਰੀ ਨੌਕਰੀ ਨਹੀਂ ਮਿਲੀ, ਅਸੀਂ ਹਰ ਕਦਮ 'ਤੇ ਠੋਕਰ ਖਾ ਰਹੇ ਹਾਂ।


ਹਰ ਪਾਸੇ ਠੋਕਰ ਖਾਣ ਤੋਂ ਬਾਅਦ ਹੁਣ ਜੈਤੋ ਮੰਡੀ ਦਾ ਰਹਿਣ ਵਾਲਾ ਦਲਚੰਦ ਪਵਾਰ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠ ਗਿਆ ਹੈ ਅਤੇ ਕਹਿ ਰਿਹਾ ਹੈ ਕਿ ਜਦੋਂ ਤੱਕ ਮੇਰੀ ਬੇਟੀ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ ਅਤੇ ਮੇਰੇ ਪਰਿਵਾਰ ਨੂੰ 15 ਲੱਖ ਦੀ ਆਰਥਿਕ ਮਦਦ ਨਹੀਂ ਮਿਲਦੀ, ਉਦੋਂ ਤੱਕ ਮੈਂ ਧਰਨੇ 'ਤੇ ਬੈਠਾ ਰਹਾਂਗਾ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ