ਓਲੰਪੀਅਨ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ
ਓਲੰਪੀਅਨ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਜਲੰਧਰ ਵਿੱਚ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸੀ।
ਜਲੰਧਰ: ਓਲੰਪੀਅਨ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਜਲੰਧਰ ਵਿੱਚ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸੀ। 16 ਮਈ, 1947 ਨੂੰ ਜਨਮ ਸੀ, ਧਿਆਨ ਚੰਦ ਐਵਾਰਡੀ ਵਰਿੰਦਰ ਨੇ ਮਿਊਨਿਚ ਵਿੱਚ 1972 ਦੀਆਂ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਨ੍ਹਾਂ ਨੇ 1976 ਦੇ ਸਮਰ ਓਲੰਪਿਕ ਵਿੱਚ ਵੀ ਭਾਗ ਲਿਆ ਸੀ।
ਸੁਰਜੀਤ ਹਾਕੀ ਸੋਸਾਇਟੀ ਨੇ ਵਰਿੰਦਰ ਦੀ ਮੌਤ 'ਤੇ ਦੁੱਖ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਸਾਰੇ ਸੋਸਾਇਟੀ ਮੈਂਬਰ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
ਵਰਿੰਦਰ ਸਿੰਘ ਫੀਲਡ ਹਾਕੀ ਖਿਡਾਰੀ ਵਜੋਂ ਜਾਣਿਆ ਜਾਂਦਾ ਸੀ। ਉਹ 1985 ਤੋਂ 1993 ਤੱਕ ਪੰਜਾਬ ਐਂਡ ਸਿੰਧ ਬੈਂਕ ਹਾਕੀ ਟੀਮ ਵਿੱਚ ਕੋਚ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਸਾਲ 2008 ਪੰਜਾਬ ਖੇਡ ਵਿਭਾਗ ਵਿੱਚ ਕੋਚ ਦੀ ਭੂਮਿਕਾ ਵਿੱਚ ਰਹੇ। ਉਹ ਇਸ ਸਮੇਂ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਅਤੇ ਰਾਊਂਡ ਗਲਾਸ ਹਾਕੀ ਅਕੈਡਮੀ ਦੀ ਹਾਕੀ ਟੀਮ ਦੇ ਸੀਨੀਅਰ ਕੋਚ ਦੀ ਭੂਮਿਕਾ ਵਿੱਚ ਨਜ਼ਰ ਆ ਰਿਹਾ ਸੀ।
ਵਰਿੰਦਰ ਸਿੰਘ ਜਲੰਧਰ ਦੇ ਪਿੰਡ ਧਨੋਵਾਲੀ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 3.30 ਵਜੇ ਧਨੋਵਾਲੀ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਓਲੰਪੀਅਨ ਵਰਿੰਦਰ ਸਿੰਘ ਦੇ ਨਾਂ ਕਈ ਮੈਡਲ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :