Punjab News: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇੱਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ। ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ, ਇੰਝ ਕਰੋ ਅਪਲਾਈ
ਇਸ ਦੌਰਾਨ ਖੇਡ ਮੰਤਰੀ ਨੇ ਹਾਕੀ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਉਨ੍ਹਾਂ ਨੇ ਹਾਕੀ ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਖੇਡ ਮੰਤਰੀ ਨੇ ਖਿਡਾਰੀਆਂ ਨੂੰ ਕਿਹਾ ਕਿ ਖਿਡਾਰੀ ਸਾਡਾ ਮਾਣ ਹੋ ਤੇ ਨੌਜਵਾਨਾਂ ਦੇ ਰੋਲ ਮਾਡਲ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ ਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਕਰਨਗੇ।
ਇਸ ਦੌਰਾਨਮ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਧੰਨਵਾਦ ਕੀਤਾ। ਹਾਕੀ ਖਿਡਾਰੀਆਂ ਨੇ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਟ ਕੀਤੀ ਗਈ। ਇਸ ਮੌਕੇ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ, ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ