ਪੜਚੋਲ ਕਰੋ

ਝੋਨੇ ਦੀ ਖਰੀਦ ਕੱਲ੍ਹ ਤੋਂ ਸ਼ੁਰੂ, CM ਚੰਨੀ ਨੇ ਪ੍ਰਧਾਨ ਮੰਤਰੀ ਦਾ ਨਿੱਜੀ ਦਖ਼ਲ ਲਈ ਕੀਤਾ ਧੰਨਵਾਦ

ਭਾਰਤ ਸਰਕਾਰ ਨੇ ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਖਰੀਦ 3 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ।ਹੁਣ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋ ਜਾਏਗੀ।

ਚੰਡੀਗੜ੍ਹ: ਭਾਰਤ ਸਰਕਾਰ ਨੇ ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਖਰੀਦ 3 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ।ਹੁਣ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋ ਜਾਏਗੀ।ਕੇਂਦਰ ਦੇ ਇਸ ਫੈਸਲੇ ਦਾ ਮੁੱਖ ਮੰਤਰੀ ਚੰਨੀ ਨੇ ਸਵਾਗਤ ਕੀਤਾ ਹੈ।

ਇਸ ਸਬੰਧ ਵਿੱਚ ਮੁੱਖ ਮੰਤਰੀ ਚੰਨੀ ਨੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸਲਾਹ ਦੇਣ ਲਈ ਅਤੇ ਉਨ੍ਹਾਂ ਦੇ ਤੁਰੰਤ ਨਿੱਜੀ ਦਖ਼ਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਹੁਣ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕਿਸਾਨਾਂ ਦੀ ਸੰਤੁਸ਼ਟੀ ਲਈ ਸਹਾਇਕ ਸਿੱਧ ਹੋਵੇਗਾ। 
  
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ।ਖਾਸ ਤੌਰ 'ਤੇ, ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ, ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 1 ਅਕਤੂਬਰ, ਨਿਰਧਾਰਤ ਮਿਤੀ 11 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ, ਜਿਸ ਨਾਲ ਕਿਸਾਨਾਂ ਵਿੱਚ ਬੇਲੋੜੀ ਨਾਰਾਜ਼ਗੀ ਅਤੇ ਭੰਬਲਭੂਸਾ ਪੈਦਾ ਹੋ ਗਿਆ ਸੀ। 

ਇਸ ਤੋਂ ਪਹਿਲਾਂ ਸਰਕਾਰ ਨੇ 11 ਅਕਤੂਬਰ ਤੋਂ ਝੋਨਾ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਦੋਵਾਂ ਰਾਜਾਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਆ ਚੁੱਕੀ ਹੈ। ਦੋਵਾਂ ਸੂਬਿਆਂ ਦੇ ਕਿਸਾਨ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸੀ।

ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।

ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰ ਸੀਮਾ ਤੋਂ ਵਧੇਰੇ ਹੈ।

ਰਾਜ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਸਟਾਕ ਨੂੰ ਸਵੀਕਾਰ ਕਰਨ ਲਈ ਐਮਐਸਪੀ ਦੇ ਅਧੀਨ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।”  ਰਾਜ ਸਰਕਾਰਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਝੋਨੇ ਨੂੰ ਸੁਕਾਉਣ ਜੋ ਪਹਿਲਾਂ ਹੀ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੋਰ ਉਪਜਾਂ ਨੂੰ ਸੁਕਾਉਣ ਤੋਂ ਬਾਅਦ ਮੰਡੀਆਂ ਵਿੱਚ ਲਿਆਂਦਾ ਜਾਵੇ।

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget