ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਮਨਾਏ ਜਾ ਰਹੇ ਅੰਮ੍ਰਿਤ ਮਹਾਉਤਸਵ ਦੇ ਮੱਦੇਨਜ਼ਰ ਅੱਜ ਸਾਰੇ ਅਜਾਇਬਘਰਾਂ 'ਚ ਐਂਟਰੀ ਫ੍ਰੀ ਕੀਤੀ ਹੈ। 14 ਅਗਸਤ ਨੂੰ ਪੰਜਾਬ ਦੇ ਸਾਰੇ ਨਿੱਜੀ ਅਤੇ ਸਰਕਾਰੀ ਅਜਾਇਬਘਰਾਂ ’ਚ ਐਂਟਰੀ ਟਿਕਟ ਤੋਂ ਬਿਨ੍ਹਾਂ ਕੀਤੀ ਜਾ ਸਕਦੀ ਹੈ।
ਪੰਜਾਬ ਦੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਇਸ ਦਿਨ ਨੂੰ ਪੂਰੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੇ ਲੋਕਾਂ ਲਈ ਪੰਜਾਬ ਦੇ ਨਿੱਜੀ ਅਤੇ ਸਰਕਾਰੀ ਅਜਾਇਬਘਰਾਂ ’ਚ ਜਾਣ ਲਈ 14 ਅਗਸਤ ਦੇ ਦਿਨ ਵਾਸਤੇ ਐਂਟਰੀ ਫੀਸ ਬਿਲਕੁਲ ਮੁਫ਼ਤ ਕਰ ਦਿੱਤੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦੇ 75ਵੇਂ ਮਹਾੳਤਸਵ ਨੂੰ ਖੁਸ਼ੀ ਅਤੇ ਚਾਵਾਂ ਨਾਲ ਮਨਾਉਣ ਲਈ ਪੰਜਾਬ ਦੇ ਕਿਸੇ ਵੀ ਨਿੱਜੀ ਜਾਂ ਸਰਕਾਰੀ ਅਜਾਇਬਘਰ ’ਚ ਆਪਣੇ ਪਰਿਵਾਰ ਸਮੇਤ ਜਾਣ ਤਾਂ ਜੋ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲ ਸਕੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ