ਚੰਡੀਗੜ੍ਹ: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪ ਸਰਕਾਰ 'ਤੇ ਹਮਲਾ ਬੋਲਿਆ ਹੈ। ਭਗਵੰਤ ਮਾਨ ਦੇ ਰਾਜ 'ਚ ਬਿਜਲੀ ਬੋਰਡ ਨੇ ਖੱਟਕੜ੍ਹ ਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਜਿਸ ਮਗਰੋਂ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਿਆ ਹੈ। ਕਰੀਬ 20 ਹਜਾਰ ਦਾ ਬਿੱਲ ਨਾ ਭਰਨ 'ਤੇ ਇਹ ਕਾਰਵਾਈ ਕੀਤੀ ਗਈ ਹੈ।


ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਕਰਦੇ ਹੋਏ ਕਾਂਗਰਸੀ ਪ੍ਰਧਾਨ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਆਪ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੱਟਕੜ੍ਹ ਕਲਾਂ 'ਚ ਹੀ ਹਲਫ਼ ਲਿਆ ਸੀ। ਮਾਨ ਸਰਕਾਰ ਸਿਰਫ ਦਿਖਾਵਾ ਕਰ ਰਹੀ ਹੈ।ਇਨ੍ਹਾਂ ਦਫ਼ਤਰ ਵਿੱਚ ਸ਼ਹੀਦ ਭਗਤ ਸਿੰਘ ਦੀ ਫੋਟੋ ਤਾਂ ਲਾਈ ਹੈ ਪਰ ਸ਼ਹੀਦ ਭਗਤ ਸਿੰਘ ਦੇ ਘਰ ਦਾ ਕੁਨੈਕਸ਼ਨ ਕੱਟ ਦਿੱਤਾ। ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਆਪ ਸਰਕਾਰ ਸ਼ਹੀਦਾਂ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕਿਹਾ ਕਿ ਸਾਰਾ ਪੈਸਾ ਅਸੀਂ ਭਰਾਂਗੇ ਉਸ ਤੋਂ ਬਾਅਦ ਕੁਨੈਕਸ਼ਨ ਬਹਾਲ ਕੀਤਾ ਗਿਆ। 


ਫੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਉਣਾ ਹੀ ਪਵੇਗਾ।ਕਾਂਗਰਸ ਵਿਧਾਨ ਸਭਾ ਤੋਂ ਲੈ ਕੇ ਸੜਕ ਤੱਕ ਇਸ ਮਾਮਲੇ 'ਤੇ ਪ੍ਰਦਰਸ਼ਨ ਕਰ ਰਹੀ ਹੈ।ਪਰ ਆਪ ਸਰਕਾਰ ਇਸ 'ਤੇ ਡੱਬਲ ਸਟੈਂਡਰਡ ਦਿਖਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪ ਸਰਕਾਰ ਨੂੰ ਇਹ ਲਗਦਾ ਹੈ ਕਿ ਜੇ ਸਰਾਰੀ ਨੂੰ ਹੱਟਾ ਦਿੱਤਾ ਗਿਆ ਤਾਂ ਇਸ ਦਾ ਸਾਰਾ ਕ੍ਰੈਡਿਟ ਕਾਂਗਰਸ ਲੈ ਜਾਏਗੀ।ਸਰਾਰੀ ਨੂੰ ਜਦੋਂ ਵੀ ਬਾਹਰ ਕੀਤਾ ਜਾਏਗਾ ਇਸ ਦਾ ਕ੍ਰੈਡਿਟ ਕਾਂਗਰਸ ਨੂੰ ਹੀ ਜਾਏਗਾ।


ਵੜਿੰਗ ਨੇ ਕਿਹਾ ਕਿ ਰਾਜਪਾਲ ਅਤੇ ਪੰਜਾਬ ਸਰਕਾਰ ਦੇ ਮਤਭੇਦਾਂ ਨਾਲ ਸੂਬੇ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ, ਅਜਿਹਾ ਨਾ ਹੋਵੇ ਕਿ ਦੋਵੇਂ ਹੀ ਕਾਨੂੰਨੀ ਤੌਰ 'ਤੇ ਅਹੁਦੇਦਾਰ ਬਣੇ ਹੋਏ ਹਨ।ਜਿਸ ਤਰ੍ਹਾਂ ਨਾਲ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਪੈਦਾ ਹੋ ਗਿਆ ਹੈ, ਇਸ ਦਾ ਮੁੱਖ ਕਾਰਨ ਹੈ ਕਿ ਪਹਿਲਾਂ ਆਮ ਆਦਮੀ ਪਾਰਟੀ ਨੇ ਗਵਰਨਰ ਹਾਊਸ 'ਚ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਚੁਣੇ ਹੋਏ ਮੰਤਰੀਆਂ ਨੇ ਰਾਜਪਾਲ ਲਈ ਮਾੜੀ ਭਾਸ਼ਾ ਦੀ ਵਰਤੋਂ ਕੀਤੀ, ਜਿਸ ਕਾਰਨ ਰਾਜਪਾਲ ਨੂੰ ਵੀ ਦੁੱਖ ਹੋਇਆ ਹੋਵੇਗਾ।


ਰਾਜਾ ਵੜਿੰਗ ਨੇ ਕਿਹਾ ਕਿ, ਕਾਂਗਰਸ ਪਾਰਟੀ ਨੂੰ ਇਸ ਮਾਮਲੇ 'ਤੇ ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਵੀ ਪੱਤਰ ਲਿਖਣਾ ਚਾਹੀਦਾ ਹੈ ਕਿ ਇਸ ਮਾਮਲੇ ਨੂੰ ਸੁਲਝਾਇਆ ਜਾਵੇ ਅਤੇ ਇਸ ਨਾਲ ਪੰਜਾਬ ਕਾਂਗਰਸ ਦੋਵਾਂ ਦਾ ਆਪਸੀ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕਰੇਗੀ ਅਤੇ ਦੋਵੇਂ ਆਪਣੀ ਹਉਮੈ ਨੂੰ ਖ਼ਤਮ ਕਰਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: