ਪੜਚੋਲ ਕਰੋ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਨੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਸ਼ਾਹਕੋਟ, ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਤੇ ਇੱਕ ਕੱਪੜਾ ਵਪਾਰੀ ਮਿ੍ਰਤਕ ਭੁਪਿੰਦਰ ਸਿੰਘ ਉਰਫ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ।

2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਸ਼ਾਹਕੋਟ, ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਤੇ ਇੱਕ ਕੱਪੜਾ ਵਪਾਰੀ ਮਿ੍ਰਤਕ ਭੁਪਿੰਦਰ ਸਿੰਘ ਉਰਫ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ, ਜੋ ਇੱਕ ਬਹਾਦਰੀ ਭਰੇ ਤੇ ਜੋਖ਼ਮ ਭਰਪੂਰ ਕਾਰਜ ਨੂੰ ਅੰਜਾਮ ਦਿੰਦੇ ਹੋਏ, ਉਹ 7 ਦਸੰਬਰ, 2022 ਨੂੰ ਨਕੋਦਰ ਵਿੱਚ ਹਮਲਾਵਰਾਂ ਨਾਲ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ।

ਸ਼ਹੀਦ ਸਿਪਾਹੀ ਦੀ ਇਸ ਮਹਾਨ ਕੁਰਬਾਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਦੇਣ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। 2 ਕਰੋੜ ਰੁਪਏ ਦੀ ਰਕਮ ਵਿੱਚ ਰਾਜ ਸਰਕਾਰ ਦੁਆਰਾ ਐਕਸ-ਗ੍ਰੇਸੀਆ ਵਜੋਂ 1 ਕਰੋੜ ਰੁਪਏ ਸ਼ਾਮਲ ਹਨ ਜਦੋਂ ਕਿ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਅਦਾ ਕੀਤਾ ਗਿਆ ਹੈ।

ਏ.ਡੀ.ਜੀ.ਪੀ , ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਨਿਮਿੱਤ ਅੰਤਿਮ ਅਰਦਾਸ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ।

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨਾਂ ਨੇ ਸੂਬਾ ਸਰਕਾਰ ਦੀ ਤਰਫੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ, ਜਦਕਿ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੀਤੀ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਚ.ਡੀ.ਐਫ.ਸੀ. ਬੈਂਕ ਦੀ ਤਰਫੋਂ ਸ਼ਹੀਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਇੱਕ ਹੋਰ ਚੈੱਕ ਵੀ ਦਿੱਤਾ ਹੈ।

ਉਨਾਂ ਕਿਹਾ ਕਿ ਸ਼ਹੀਦ ਦੀ ਇਸ ਲਾਸਾਨੀ ਤੇ ਮਹਾਨ ਕੁਰਬਾਨੀ ਸਦਕਾ ਸ਼ਹੀਦ ਮਨਦੀਪ ਸਿੰਘ ਦਾ ਨਾਂ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਵੀ ਸਿਫਾਰਸ਼ ਵੀ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ  ਅਤੇ ਸ਼ਹੀਦ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ।

ਜ਼ਿਕਰਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਅਤੇ ਪੁਲਿਸ ਤੋਂ) ਅਤੇ ਉਨਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Embed widget