ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਬਰਨਾਲਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਧਰਨੇ ਤੇ ਬੈਠੇ ਹੋਏ ਹਨ।ਕਿਸਾਨਾਂ ਨੇ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਕਿਸੇ ਵੀ ਕੀਮਤ ਤੇ ਯਾਤਰੀ ਰੇਲ ਗੱਡੀਆਂ ਨਹੀਂ ਚੱਲਣ ਦੇਣਗੇ।ਦੱਸ ਦੇਈਏ ਕੀ ਸ਼ੁਕਰਵਾਰ ਨੂੰ ਕਿਸਾਨ ਜੱਥੇਬੰਦੀਆਂ ਦੀ ਕੇਂਦਰ ਨਾਲ ਮੁਲਾਕਾਤ ਬੇਸਿੱਟਾ ਰਹੀ।


ਕਿਸਾਨ ਹੁਣ 26-27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਕਰ ਚੁੱਕੇ ਹਨ।ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਵਿੱਚੋਂ 10 ਹਜ਼ਾਰ ਟਰੈਕਟਰ ਲੈ ਕਿ ਦਿੱਲੀ ਦੀ ਘਿਰਾਓ ਕਰਨਗੇ। ਦੀਵਾਲੀ ਦਾ ਤਿਉਹਾਰ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਹਿਲਾਵਾਂ ਧਰਨੇ ਵਿੱਚ ਸ਼ਾਮਲ ਹੋਏ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਬਖਸ਼ ਸਿੰਘ ਨੇ ਕਿਹਾ, "ਅੱਜ ਕੇਂਦਰ ਸਰਕਾਰ ਦੀ ਨਲੈਕੀ ਕਾਰਨ ਕਿਸਾਨ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਉਣ ਦੀ ਬਜਾਏ ਧਰਨੇ ‘ਤੇ ਬੈਠੇ ਹਨ।" ਉਨ੍ਹਾਂ ਕਿਹਾ ਕਿ ਕਿਸਾਨ ਇਹ ਤਿਉਹਾਰ ਆਪਣੇ ਬੱਚਿਆਂ ਨਾਲ ਆਪਣੇ ਘਰ ਵਿੱਚ ਮਨਾਉਂਦੇ ਪਰ ਕੇਂਦਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਕਾਰਨ ਅੱਜ ਕਿਸਾਨ ਧਰਨੇ ਤੇ ਬੈਠੇ ਹਨ।