ਪੜਚੋਲ ਕਰੋ
ਐਵਾਰਡ ਵਾਪਸ ਕਰ ਚੁੱਕੇ ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਕੇਂਦਰ ਨੇ ਇਹ ਤਿੰਨ ਕਾਨੂੰਨ ਲਾਗੂ ਕੀਤੇ ਹਨ - 1. ਕੀਮਤ ਉਤਪਾਦਨ ਅਤੇ ਖੇਤੀਬਾੜੀ ਸੇਵਾਵਾਂ ਐਕਟ, 2020, 2. ਜ਼ਰੂਰੀ ਵਸਤੂਆਂ (ਸੋਧ) ਐਕਟ, 2020 ਅਤੇ 3. ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ, 2020 ਜੋ ਖੇਤੀਬਾੜੀ ਸੈਕਟਰ ਨੂੰ ਬਿਹਤਰ ਬਣਾਉਣ ਲਈ ਅਹਿਮ ਦੱਸਿਆ ਜਾ ਰਿਹਾ ਹੈ। ਕੇਂਦਰ ਨੇ ਕਿਹਾ ਕਿ ਇਸ ਨਾਲ ਵਿਚੋਲੇ ਦੀ ਭੂਮਿਕਾ ਖ਼ਤਮ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਾਂ ਨੂੰ ਕਿਤੇ ਵੀ ਵੇਚਣ ਦੀ ਇਜਾਜ਼ਤ ਮਿਲੇਗੀ।

ਪੁਰਾਣੀ ਤਸਵੀਰ
ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਫਰਾਖ਼ਦਿਲੀ ਵਿਖਾਉਣ ਅਤੇ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਲੈਣ। ਤਾਂ ਜੋ ਦੇਸ਼ ਨੂੰ ਦਰਪੇਸ਼ ਗੰਭੀਰ ਸੰਕਟ ਦੇ ਹੱਲ ਵੱਲ ਪਹਿਲਾ ਕਦਮ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਿਲੇ ਜ਼ਖ਼ਮਾਂ ਦੇ ਦਾਗ ਠੀਕ ਹੋਣ ਵਿਚ ਲੰਬਾ ਸਮਾਂ ਲੱਗੇਗਾ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਦੀ ਜਿਣਸ ਦੀ 100 ਫੀਸਦੀ ਖਰੀਦ ਸਵਾਮੀਨਾਥਨ ਫਾਰਮੂਲੇ ਸੀ 2+50 ਮੁਤਾਬਕ ਐਮਐਸਪੀ 'ਤੇ ਕੀਤੀ ਜਾਵੇ ਤੇ ਇਸਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ। ਬਾਦਲ ਨੇ ਦੇਸ਼ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਉਦਾਰਵਾਦੀ, ਧਰਮ ਨਿਰਪੱਖ ਤੇ ਲੋਕਤੰਤਰੀ ਪਹੁੰਚ ਅਪਣਾਏ ਜਾਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਬਾਦਲ ਨੇ ਪ੍ਰਧਾਨ ਮੰਤਰੀ ਦਾ ਧਿਆਨ ਇਸ ਗੱਲ ਵੀ ਦੁਆਇਆ ਕਿ ਕਿਵੇਂ ਟਕਰਾਅ ਦੀ ਰਾਜਨੀਤੀ ਦੇ ਕਾਰਨ ਸਾਡਾ ਸਮਾਜਿਕ ਸਰੂਪ ਟੁੱਟ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਸਲਾਹ ਮਸ਼ਵਰਾ, ਸਹਿਮਤੀ ਅਤੇ ਆਮ ਸਹਿਮਤੀ ਹੀ ਕਿਸੇ ਲੋਕਤੰਤਰ ਦਾ ਆਧਾਰ ਹਨ। ਸਲਾਹ ਮਸ਼ਵਰੇ ਦੀ ਪ੍ਰਕਿਰਿਆ ਨਾਲ ਹੀ ਆਮ ਸਹਿਮਤੀ ਹੋ ਸਕਦੀ ਹੈ ਤੇ ਆਮ ਸਹਿਮਤੀ ਨਾਲ ਹੀ ਅਜਿਹੇ ਟਕਰਾਅ ਟਾਲੇ ਜਾ ਸਕਦੇ ਹਨ ਜੋ ਅਸੀਂ ਸਰਕਾਰ ਤੇ ਕਿਸਾਨਾਂ ਵਿਚਾਲੇ ਹੋਏ ਵੇਖੇ ਹਨ। ਕਿਸਾਨਾਂ ਦੇ ਸਮਰਥਨ ‘ਚ ਆਈ ਪੰਜਾਬ ਕਾਂਗਰਸ, ਕਿਸਾਨ ਪ੍ਰਦਰਸ਼ਨ ਬਾਰੇ ਟਿੱਪਣੀ ਕਰਨ ਵਾਲੇ ਬਿੱਟੂ ਵੀ ਹੋਏ ਸ਼ਾਮਲ ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਚਾਰ ਸਫਆਿਂ ਦੀ ਚਿੱਠੀ ‘ਚ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਤਿੰਨ ਐਕਟਾਂ ਦੀ ਗੱਲ ਹੋ ਰਹੀ ਹੈ, ਉਨ੍ਹਾਂ ਨੇ ਦੇਸ਼ ਨੂੰ ਡੂੰਘੇ ਸੰਕਟ ਵਿਚ ਧੱਕਿਆ ਹੈ ਅਤੇ ਇਹ ਬਿਲਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੜਾਕੇ ਦੀ ਠੰਢ ਵਿਚ ਹੋਰ ਤਕਲੀਫਾਂ ਝੱਲਣ ਦੇਣ ਤੋਂ ਬਗੈਰ ਹੀ ਵਾਪਸ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਿਰਫ ਕਿਸਾਨਾਂ ਦਾ ਨਹੀਂ ਹੈ ਬਲਕਿ ਇਸਦਾ ਸਾਡੇ ਦੇਸ਼ ਦੇ ਸਮੁੱਚੇ ਆਰਥਿਕ ਸਰੂਪ 'ਤੇ ਵੀ ਅਸਰ ਪਿਆ ਹੈ ਕਿਉਂਕਿ ਵਪਾਰੀ, ਬਿਜ਼ਨਸਮੈਨ, ਦੁਕਾਨਦਾਰ, ਆੜ੍ਹਤੀਏ ਅਤੇ ਮਜ਼ਦੂਰ ਵੀ ਇਸ ਨਾਲ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















