ਫ਼ਰੀਦਕੋਟ: ਲੋਕ ਸਭਾ ਚੋਣਾਂ ਲਈ 7ਵੇਂ ਗੇੜ 'ਚ ਪੰਜਾਬ ਵਿੱਚ ਵੋਟਾਂ ਹੋ ਰਹੀਆਂ ਹਨ। ਇਸ ਦੇ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ 14 ਮਈ ਹੈ। ਜਿਸ ਨੂੰ ਦੇਖਦੇ ਹੋਏ ਬੀਤੇ ਦਿਨ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਉਮ ਪ੍ਰਕਾਸ਼ ਆਜ਼ਾਦ ਉਮੀਦਵਾਰ, ਸਰਬਜੀਤ ਸਿੰਘ ਆਜ਼ਾਦ ਉਮੀਦਵਾਰ, ਰਾਜਵਿੰਦਰ ਸਿੰਘ ਰੰਧਾਵਾ ਸ਼ੋਮਣੀ ਅਕਾਲੀ ਦਲ, ਪ੍ਰੀਤਮ ਸਿੰਘ ਬਹੁਜਨ ਮੁਕਤੀ ਪਾਰਟੀ, ਕਿੱਕਰ ਸਿੰਘ ਆਜ਼ਾਦ ਉਮੀਦਵਾਰ, ਬਲਜਿੰਦਰ ਸਿੰਘ ਆਜ਼ਾਦ ਉਮੀਦਵਾਰ, ਬਾਦਲ ਸਿੰਘ ਭਾਰਤੀਯਾ ਰਾਸ਼ਟਰੀਯਾ ਦਲ, ਕਰਮ ਸਿੰਘ ਆਜ਼ਾਦ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ।


ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 14 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।


7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇੱਕ ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ । ਅੱਜ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।




ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l