Punjab News: ਪੰਜਾਬ ਸਰਕਾਰ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ 27 ਜਨਵਰੀ ਨੂੰ 500 ਹੋਰ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ। ਇਸ ਦੀ ਸ਼ੁਰੂਆਤ ਸੀਐਮ ਭਗਵੰਤ ਮਾਨ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਲਈ ਸਥਾਨਕ ਵਿਧਾਇਕਾਂ ਸਮੇਤ ਹੋਰ ਆਗੂਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।


ਸੀਐਮ ਮਾਨ ਇਸ ਸਮੇਂ ਦੋ ਦਿਨਾਂ ਮੁੰਬਈ ਦੌਰੇ 'ਤੇ ਹਨ। ਉਹ ਅੱਜ ਪੰਜਾਬ ਪਰਤ ਸਕਦੇ ਹਨ। ਆਉਣ ਵਾਲੇ ਦਿਨਾਂ ਵਿੱਚ 26 ਜਨਵਰੀ ਨੂੰ ਮੁੱਖ ਮੰਤਰੀ ਦੇ ਨਿਸ਼ਚਿਤ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਵਿੱਚ ਉਨ੍ਹਾਂ ਦੇ ਕਈ ਹੋਰ ਪ੍ਰੋਗਰਾਮ ਹਨ। ਇਸ ਤੋਂ ਬਾਅਦ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।


ਇਹ ਵੀ ਪੜ੍ਹੋ:Weather Alert: ਭਾਰੀ ਮੀਂਹ ਤੇ ਗੜੇਮਾਰੀ ਦੀ ਚੇਤਾਵਨੀ ! ਮੁੜ ਵਧੇਗੀ ਠੰਢ, ਕਿਸਾਨਾਂ ਨੂੰ ਹੋਵੇਗਾ...


ਪਹਿਲੇ ਪੜਾਅ ਵਿੱਚ, ਸਿਹਤ ਵਿਭਾਗ ਨੇ 521 ਪੀਐਚਸੀ ਦੀ ਸੂਚੀ ਤਿਆਰ ਕੀਤੀ ਸੀ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅਪਗ੍ਰੇਡ ਕੀਤਾ ਜਾਣਾ ਸੀ। ਮੁੱਖ ਮੰਤਰੀ ਨੇ ਪਹਿਲਾਂ ਇਸ ਕਲੀਨਿਕ ਨੂੰ 26 ਜਨਵਰੀ 2023 ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਪਰ ਗਣਤੰਤਰ ਦਿਵਸ ਕਾਰਨ ਹੁਣ ਇਸ ਨੂੰ 27 ਜਨਵਰੀ ਨੂੰ ਸ਼ੁਰੂ ਕੀਤਾ ਜਾਵੇਗਾ। 


ਇਹ ਕਲੀਨਿਕ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ ਪੀਐਚਸੀਜ਼ ਦੀਆਂ ਪਹਿਲਾਂ ਤੋਂ ਮੌਜੂਦ ਇਮਾਰਤਾਂ ਵਿੱਚ ਖੋਲ੍ਹੇ ਜਾਣਗੇ। ਇੱਥੇ ਇਨ੍ਹਾਂ ਇਮਾਰਤਾਂ ਨੂੰ ਨਵੇਂ ਉਪਕਰਨਾਂ ਅਤੇ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕੀਤਾ ਗਿਆ ਹੈ।


ਸਿਹਤ ਵਿਭਾਗ ਵੱਲੋਂ ਪਹਿਲਾਂ ਤਿਆਰ ਕੀਤੇ ਪ੍ਰਸਤਾਵ ਅਨੁਸਾਰ ਅੰਮ੍ਰਿਤਸਰ ਵਿੱਚ 44 ਕਲੀਨਿਕ ਖੋਲ੍ਹੇ ਜਾਣਗੇ। ਲੁਧਿਆਣਾ ਵਿੱਚ 47, ਪਟਿਆਲਾ ਵਿੱਚ 40, ਜਲੰਧਰ ਵਿੱਚ 37, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 33-33, ਬਠਿੰਡਾ ਵਿੱਚ 24, ਸੰਗਰੂਰ ਵਿੱਚ 26, ਫਾਜ਼ਿਲਕਾ ਵਿੱਚ 22, ਫਿਰੋਜ਼ਪੁਰ, ਐਸਏਐਸ ਨਗਰ ਅਤੇ ਮੁਕਤਸਰ ਵਿੱਚ 19-19 ਅਤੇ ਕੁਝ ਹੋਰ ਥਾਵਾਂ ’ਤੇ ਕਲੀਨਿਕ ਖੋਲ੍ਹੇ ਜਾਣਗੇ।


ਇਹ ਵੀ ਪੜ੍ਹੋਂ: ਅੱਜ CM Mann ਕਰਨਗੇ ਮੁੰਬਈ 'ਚ ਉਦਯੋਗਪਤੀਆਂ ਨਾਲ ਬੈਠਕ, Production House ਮਾਲਕਾਂ ਨਾਲ ਕਰਨਗੇ ਮੁਲਾਕਾਤ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।