(Source: ECI/ABP News)
ਅਧਿਆਪਕਾਂ ਲਈ ਖ਼ੁਸ਼ਖ਼ਬਰੀ ! 28 ਜੁਲਾਈ ਨੂੰ ਸਿੱਖਿਆ ਵਿਭਾਗ ਦੇ 12500 ਮੁਲਾਜ਼ਮ ਹੋਣਗੇ ਪੱਕੇ : ਹਰਜੋਤ ਬੈਂਸ
Punjab News : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਖਿਆ ਵਿਭਾਗ ਦੇ 12500 ਦੇ ਕਰੀਬ Education
![ਅਧਿਆਪਕਾਂ ਲਈ ਖ਼ੁਸ਼ਖ਼ਬਰੀ ! 28 ਜੁਲਾਈ ਨੂੰ ਸਿੱਖਿਆ ਵਿਭਾਗ ਦੇ 12500 ਮੁਲਾਜ਼ਮ ਹੋਣਗੇ ਪੱਕੇ : ਹਰਜੋਤ ਬੈਂਸ On July 28, 12500 employees of the Education department will be permanent: Harjot Singh Bains ਅਧਿਆਪਕਾਂ ਲਈ ਖ਼ੁਸ਼ਖ਼ਬਰੀ ! 28 ਜੁਲਾਈ ਨੂੰ ਸਿੱਖਿਆ ਵਿਭਾਗ ਦੇ 12500 ਮੁਲਾਜ਼ਮ ਹੋਣਗੇ ਪੱਕੇ : ਹਰਜੋਤ ਬੈਂਸ](https://feeds.abplive.com/onecms/images/uploaded-images/2023/07/21/3b05ae56c16d6437c9976f2b8c8d80ea1689947895415345_original.jpg?impolicy=abp_cdn&imwidth=1200&height=675)
Punjab News : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਖਿਆ ਵਿਭਾਗ ਦੇ 12500 ਦੇ ਕਰੀਬ Education Provider, EGS, STR, AIE, Special Inclusive teacher ਅਤੇ IE ਵਲੰਟੀਅਰ ਦੀਆਂ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ 28 ਜੁਲਾਈ 2023 ਨੂੰ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਲੰਬੀ ਉਡੀਕ ਖ਼ਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ @BhagwantMann ji ਸਿੱਖਿਆ ਵਿਭਾਗ ਦੇ 12500 ਦੇ ਕਰੀਬ Education Provider, EGS, STR, AIE, Special Inclusive teacher ਅਤੇ IE Volunteer ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ 28 ਜੁਲਾਈ 2023 ਨੂੰ ਆਪਣੇ ਕਰ ਕਮਲਾਂ ਰਾਹੀਂ ਦੇਣਗੇ।
— Harjot Singh Bains (@harjotbains) July 21, 2023
ਮੈਨੂੰ ਬਹੁਤ ਖੁਸ਼ੀ ਹੈ ਕਿ ਇਨ੍ਹਾਂ…
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰਵਰੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰਕ ਚਾਰਜਿਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਸੀ , ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਪੱਧਰਾ ਹੋ ਗਿਆ। ਕਿਹਾ ਸੀ ਕਿ ਇਸ ਫੈਸਲੇ ਨਾਲ ਵੱਖ-ਵੱਖ ਵਿਭਾਗਾਂ ਵਿਚ 14417 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)