ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਸੰਸਾ ਕੀਤੀ ਹੈ। ਉਨ੍ਹਾਂ ਨੇ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕਦਮ ਨਾਲ "ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ।"


ਦੱਸ ਦਈਏ ਕਿ ਪੰਜਾਬ ਦੇ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਤੁਰੰਤ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ 'ਤੇ ਟੈਂਡਰ ਕਲੀਅਰ ਕਰਨ ਲਈ ਇੱਕ ਫੀਸਦੀ ਹਿੱਸੇਦਾਰੀ ਰਿਸ਼ਵਤ ਮੰਗਣ ਦਾ ਦੋਸ਼ ਹੈ।






ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵੰਤ ਤੁਹਾਡੇ 'ਤੇ ਮਾਣ ਹੈ। ਤੁਹਾਡੀ ਇਸ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ। ਅੱਜ ਪੂਰਾ ਦੇਸ਼ 'ਆਪ' 'ਤੇ ਮਾਣ ਮਹਿਸੂਸ ਕਰ ਰਿਹਾ ਹੈ।"


ਸੀਐਮ ਕੇਜਰੀਵਾਲ ਨੇ ਕਿਹਾ, ''ਜੇਕਰ ਸਾਡਾ ਆਪਣਾ ਵੀ ਕੋਈ ਚੋਰੀ ਕਰਦਾ ਹੈ ਤਾਂ ਅਸੀਂ ਉਸ ਨੂੰ ਨਹੀਂ ਛੱਡਾਂਗੇ। ਹੁਣ ਤੱਕ ਦੇਖਿਆ ਜਾ ਰਿਹਾ ਸੀ ਕਿ ਸਾਰੀਆਂ ਪਾਰਟੀਆਂ ਨੇ ਆਪਸ ਵਿੱਚ ਸੈਟਿੰਗ ਕੀਤੀ ਹੋਈ ਸੀ, ਆਪੋ-ਆਪਣੇ ਚਹੇਤਿਆਂ ਨੂੰ ਫੜਨਾ ਤਾਂ ਦੂਰ, ਇੱਕ-ਦੂਜੇ ਦੇ ਆਗੂਆਂ ਖ਼ਿਲਾਫ਼ ਵੀ ਕਾਰਵਾਈ ਨਹੀਂ ਕੀਤੀ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਪਾਰਟੀ ਆਪਣੇ ਹੀ ਲੋਕਾਂ ਦੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰ ਰਹੀ ਹੈ। ਲੋਕ ਭਗਵੰਤ ਮਾਨ ਦੇ ਫੈਸਲੇ ਤੋਂ ਬਹੁਤ ਖੁਸ਼ ਹਨ, ਉਹ ਵਿਸ਼ਵਾਸ ਨਹੀਂ ਕਰ ਸਕਦੇ ਕਿ ਕੋਈ ਵੀ ਸਰਕਾਰ ਇੰਨੀ ਇਮਾਨਦਾਰ ਹੋ ਸਕਦੀ ਹੈ।"


ਇਹ ਵੀ ਪੜ੍ਹੋ: Removed Punjabi from PPSC exam: ਬੀਜੇਪੀ ਲੀਡਰ ਸਿਰਸਾ ਦਾ ਵੱਡਾ ਦਾਅਵਾ, ਬੋਲੇ, ਭਗਵੰਤ ਮਾਨ ਸਰਕਾਰ ਨੇ PPSC ਪ੍ਰੀਖਿਆ 'ਚੋਂ ਪੰਜਾਬੀ ਨੂੰ ਹਟਾਇਆ