Paramraj Umranangal: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਵਿੱਚ ਬਹਾਲ ਕਰ ਦਿੱਤਾ ਹੈ।



ਮੁੜ ਡਿਊਟੀ ਜੁਆਇਨ ਕਰਨਗੇ ਪਰਮਰਾਜ ਸਿੰਘ ਉਮਰਾਨੰਗਲ


ਪੰਜ ਸਾਲ ਲਈ ਮੁਅੱਤਲ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਹੁਣ ਮੁੜ ਡਿਊਟੀ ਜੁਆਇਨ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਆਈਜੀ ਉਮਰਾਨੰਗਲ ਨੂੰ ਬਹਾਲ ਕਰਕੇ ਮੁੜ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਆਈਜੀ ਉਮਰਾਨੰਗਲ ਨੂੰ ਪੰਜਾਬ ਦੇ ਡੀਜੀਪੀ ਨੂੰ ਰਿਪੋਰਟ ਕਰਨ ਦੇ ਹੁਕਮ ਦਿੱਤੇ ਹਨ।




ਦੱਸ ਦੇਈਏ ਕਿ ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਆਈਜੀ ਉਮਰਾਨੰਗਲ ਨੂੰ ਮੁਅੱਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਸਾਲ 2 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੇ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਸਰਕਾਰ ਨੂੰ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਸਨ। ਅਜਿਹੇ 'ਚ ਉਨ੍ਹਾਂ ਨੂੰ ਦੁਬਾਰਾ ਨੌਕਰੀ 'ਤੇ ਵਾਪਸ ਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ।


2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।