Punjab Seva Kendra: ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ 19 ਅਗਸਤ ਨੂੰ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਨਾਲ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ।


ਉਨ੍ਹਾਂ ਕਿਹਾ ਕਿ ਇਹ ਫੈਸਲਾ ਰੱਖੜੀ ਦੇ ਤਿਉਹਾਰ ਕਾਰਨ ਲਿਆ ਗਿਆ ਹੈ। 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਰਾਜ ਸਰਕਾਰ ਦੁਆਰਾ ਸੇਵਾ ਕੇਂਦਰਾਂ ਵਿੱਚ ਲਗਭਗ 43 ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿੱਚ ਕਾਫੀ ਸੁਧਾਰ ਕੀਤਾ ਹੈ। ਤਾਂ ਜੋ ਕੇਂਦਰਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


ਇਸ ਸਾਲ ਜਨਵਰੀ 'ਚ ਜਦੋਂ ਠੰਡ ਕਾਫੀ ਵਧ ਗਈ ਸੀ। ਧੁੰਦ ਵੀ ਬਹੁਤ ਸੀ। ਉਸ ਸਮੇਂ ਵੀ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਸੀ। ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਤੋਂ ਸ਼ਾਮ 4:30 ਤੱਕ ਬਦਲ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਦੋਂ ਮੌਸਮ ਸਾਫ਼ ਹੋ ਗਿਆ ਤਾਂ ਪੁਰਾਣਾ ਸਮਾਂ ਮੁੜ ਲਾਗੂ ਕਰ ਦਿੱਤਾ ਗਿਆ। ਹਰ ਜ਼ਿਲ੍ਹੇ ਵਿੱਚ ਸੇਵਾ ਕੇਂਦਰ ਬਣਾਏ ਗਏ ਹਨ। ਇੱਥੇ ਇੱਕ ਛੱਤ ਹੇਠ ਲੋਕਾਂ ਨੂੰ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ