ਪੜਚੋਲ ਕਰੋ

ਰਿੰਦਾ ਦੀ ਮੌਤ 'ਤੇ ਫਸਿਆ ਪੇਚ, ਡੀਜੀਪੀ ਗੌਰਵ ਯਾਦਵ ਨੇ ਕਿਹਾ, ਸਾਡੇ ਕੋਲ ਨਹੀਂ ਕੋਈ ਜਾਣਕਾਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਹਰ ਕਿਸੇ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ ਪਰ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਕਾਨੂੰਨ ਦੀ ਉੰਲਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Punjab news: ਪੰਜਾਬ ਪੁਲਿਸ ਦੀ ਮੁਖੀ ਗੌਰਵ ਯਾਦਵ ਨੇ ਮੀਡੀਆ ਨਾਲ ਰਾਬਤ ਕਰਦਿਆਂ ਕਈ ਅਹਿਮ ਸਵਾਲਾਂ ਦੀ ਜਵਾਬ ਦਿੱਤੇ। ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦੀ ਮੌਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਦੀ ਕੋਈ ਜਾਣਕਾਰੀ ਨਹੀਂ ਹੈ।

ਇਸ ਤੋਂ ਬਾਅਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬਾਬਤ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਸੋਸ਼ਲ ਮੀਡੀਆ ਉੱਤੇ ਹਰ ਕਿਸੇ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ ਪਰ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਕਾਨੂੰਨ ਦੀ ਉੰਲਘਣਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡੀਜੀਪੀ ਯਾਦਵ ਨੇ ਕਿਹਾ ਕਿ ਦੂਜੇ ਰਾਜਾਂ ਵਿੱਚੋਂ ਆਉਣ ਵਾਲੇ ਨਜਾਇਜ਼ ਹਥਿਆਰਾਂ ਦੀ ਸਮੱਸਿਆ ਨੂੰ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੰਨ ਹਾਊਸਜ਼ ਦੀ ਚੈਕਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਰੀ ਕੀਤੇ ਗਏ ਅਸਲਾ ਲਾਇਸੈਂਸਾਂ ਦੀ ਤਿੰਨ ਮਹੀਨੇ ਦੇ ਅੰਦਰ ਮੁੜ ਵੈਰੀਫਿਕੇਸ਼ਨ ਕਰਵਾਈ ਜਾਵੇਗੀ। ਜੇ ਕੁਝ ਗ਼ਲਤ ਪਾਇਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਕੈਂਸਲ ਕੀਤਾ ਜਾਵੇਗਾ।

ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਵਿੱਚੋਂ ਨਸ਼ਿਆ ਅਤੇ ਗੈਂਗਸਟਰਾਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੈ ਗੈਂਗਸਟਰਾਂ ਨੂੰ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਓਪਨ ਕੀਤੇ ਗਏ ਹਨ ਅਤੇ ਕੇਂਦਰ ਸਰਕਾਰ ਅਤੇ ਇੰਟਰਪੋਲ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਛੇਤੀ ਤੋਂ ਛੇਤੀ ਲਿਆਂਦਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਨੌਜਵਾਨ ਗੁੰਮਰਾਹ ਹੋ ਕੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋ ਗਏ ਹਨ, ਪਰ ਸਿੱਧੇ ਤੌਰ ‘ਤੇ ਉਨ੍ਹਾਂ ਨੇ ਕੋਈ ਜੁਰਮ ਨਹੀਂ ਕੀਤਾ ਹੈ, ਉਨ੍ਹਾਂ ਨੂੰ ਪ੍ਰੇਰਿਤ ਕਰਕੇ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ। 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਹੁਣ ਹਰ ਸਾਲ ਭਰਤੀ ਕੀਤੀ ਜਾਵੇਗੀ, ਇਸ ਲਈ ਲਗਭਗ 1000 ਤੋਂ 1200 ਪੋਸਟਾਂ ਹਰੇਕ ਸਾਲ ਭਰੀਆਂ ਜਾਣਗੀਆਂ। ਇਨ੍ਹਾਂ  ਸ਼ਬਦਾਂ  ਦਾ ਪ੍ਰਗਟਾਵਾ ਪੁਲਿਸ ਲਾਈਨ ਤਰਨ ਤਾਰਨ ਵਿਖੇ ਮਲਟੀਪਰਪਜ਼ ਹਾਲ ਅਤੇ ਪੁਲਿਸ ਕੰਟੀਨ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਦੌਰਾਨ ਉਹਨਾਂ ਵੱਲੋਂ ਪੁਲਿਸ ਫੋਰਸ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget