ਪੜਚੋਲ ਕਰੋ

Sidhu vs Majithia: ਮਜੀਠੀਆ- ਸਿੱਧੂ ਦੀ ਚੋਣ ਲੜਾਈ 'ਤੇ ਬੋਲੇ ਭਗਵੰਤ ਮਾਨ, ਅੰਮ੍ਰਿਤਸਰ ਦੇ ਲੋਕਾਂ ਕੋਲ ਦੋਵਾਂ ਨੂੰ ਸਬਕ ਸਿਖਾਉਣ ਦਾ ਚੰਗਾ ਮੌਕਾ

Punjab Election 2022: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰਾਂ ਦਿੱਲੀ ਵਿੱਚ ਪਹਿਲੀ ਵਾਰ ਚੋਣ ਲੜਦਿਆਂ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੀ ਦਿੱਗਜ ਆਗੂ ਸ਼ੀਲਾ ਦੀਕਸ਼ਤ ਨੂੰ ਹਰਾਇਆ ਸੀ

Punjab Election: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰਾਂ ਦਿੱਲੀ ਵਿੱਚ ਪਹਿਲੀ ਵਾਰ ਚੋਣ ਲੜਦਿਆਂ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੀ ਦਿੱਗਜ ਆਗੂ ਸ਼ੀਲਾ ਦੀਕਸ਼ਤ ਨੂੰ ਹਰਾਇਆ ਸੀ, ਉਸੇ ਤਰਾਂ ਪੰਜਾਬ ਦੇ ਲੋਕ ਇਸ ਵਾਰ ਕਾਂਗਰਸ ਤੇ ਅਕਾਲੀ ਦਲ ਦੇ ਦਿੱਗਜ ਆਗੂਆਂ ਨੂੰ ਸਬਕ ਸਿਖਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਨੇ ਆਮ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ ਹੈ। 'ਆਪ' ਦੇ ਵਿਧਾਇਕ ਅਤੇ ਆਗੂ ਆਮ ਘਰਾਂ ਅਤੇ ਪਰਿਵਾਰਾਂ ਨਾਲ ਸੰਬੰਧਿਤ ਹਨ। ਇਸ ਲਈ ਉਹ ਆਮ ਲੋਕਾਂ ਦੇ ਦੁੱਖ ਦਰਦ ਨੂੰ ਚੰਗੀ ਤਰਾਂ ਸਮਝਦੇ ਹਨ। ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦਾ ਰਾਜਨੀਤੀ ਵਿੱਚ ਵਿਸ਼ਵਾਸ਼ ਪੈਦਾ ਕੀਤਾ ਹੈ।

ਮਾਨ ਨੇ ਕਿਹਾ ਕਿ 2013 ਵਿੱਚ ਜਦ ਅਰਵਿੰਦ ਕੇਜਰੀਵਾਲ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਖ਼ਿਲਾਫ਼ ਚੋਣ ਲੜ ਰਹੇ ਸਨ, ਤਾਂ ਸ਼ੀਲਾ ਦੀਕਸ਼ਤ ਨੇ ਮੀਡੀਆ ਨੂੰ ਕਿਹਾ ਸੀ, ''ਕੌਣ ਹੈ ਕੇਜਰੀਵਾਲ?'' ਪਰ ਕੇਜਰੀਵਾਲ ਨੇ 20 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਸ਼ੀਲਾ ਦੀਕਸ਼ਤ ਨੂੰ ਹਰਾਇਆ ਸੀ। ਮਾਨ ਨੇ ਕਿਹਾ ਕਿ ਸਾਲ 2014 ਵਿੱਚ ਸੰਗਰੂਰ ਲੋਕ ਸਭਾ ਹਲਕੇ ਤੋਂ ਪਹਿਲੀ ਵਾਰ ਚੋਣ ਲੜਨ ਸਮੇਂ ਉਨਾਂ ਖਿਲਾਫ਼ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਤਤਕਾਲੀ ਲੋਕ ਸਭਾ ਮੈਂਬਰ ਵਿਜੈ ਇੰਦਰ ਸਿੰਗਲਾ ਮੈਦਾਨ ਵਿੱਚ ਸਨ। ਜਦੋਂ ਕਿ ਉਸ ਸਮੇਂ ਪਾਰਟੀ ਕੋਲ ਨਾ ਚੰਗਾ ਸੰਗਠਨ ਸੀ ਅਤੇ ਨਾ ਹੀ ਪੈਸੇ ਸਨ। ਪਰ ਸੰਗਰੂਰ ਦੇ ਲੋਕਾਂ ਨੇ ਉਨਾਂ (ਮਾਨ) ਨੂੰ ਸਵਾ ਦੋ ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿਤਾਇਆ ਸੀ।

ਮਾਨ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾ ਵਿੱਚ 'ਆਪ' ਉਮੀਦਵਾਰ ਸਧਾਰਨ ਪਰਿਵਾਰਾਂ ਤੋਂ ਹੀ ਹਨ ਅਤੇ ਇਨਾਂ ਉਮੀਦਵਾਰਾਂ ਖਿਲਾਫ਼ ਕਾਂਗਰਸ ਦੇ ਵੱਡੇ ਆਗੂ ਮੈਦਾਨ ਵਿੱਚ ਹਨ। ਉਨਾਂ ਉਦਾਹਰਣ ਦਿੱਤੀ ਕਿ ਸੰਗਰੂਰ ਤੋਂ 'ਆਪ' ਦੀ ਸਧਾਰਨ ਘਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਦੇ ਖਿਲਾਫ਼ ਕਾਂਗਰਸ ਸਰਕਾਰ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਭਾਜਪਾ ਦੇ ਬਿਜਨਸਮੈਨ ਅਰਵਿੰਦ ਖੰਨਾ ਚੋਣ ਲੜ ਰਹੇ ਹਨ। ਬੀਬਾ ਭਰਾਜ ਸਵੇਰੇ ਆਪਣੇ ਘਰ ਵਿੱਚ ਕੰਮ ਕਰਨ ਤੋਂ ਬਾਅਦ ਚੋਣ ਪ੍ਰਚਾਰ ਕਰਨ ਲਈ ਜਾਂਦੀ ਹੈ। 

ਇਸੇ ਤਰਾਂ ਸਮਰਾਲਾ ਤੋਂ ਲਿਕਰ ਕਿੰਗ ਦੇ ਖਿਲਾਫ਼ ਆਮ ਘਰ ਦਾ ਨੌਜਵਾਨ ਜਗਤਾਰ ਸਿੰਘ 'ਆਪ' ਵੱਲੋਂ ਉਮੀਦਵਾਰ ਹੈ। ਬਟਾਲਾ ਤੋਂ ਕਾਂਗਰਸ ਦੇ ਵੱਡੇ ਆਗੂ ਅਸ਼ਵਨੀ ਸੇਖੜੀ ਅਤੇ ਭਾਜਪਾ ਦੇ ਫਤਿਹ ਜੰਗ ਬਾਜਵਾ ਦੇ ਖ਼ਿਲਾਫ਼ ਬੇਹੱਦ ਸਧਾਰਨ ਪਰਿਵਾਰ ਦਾ ਨੌਜਵਾਨ ਸ਼ੈਰੀ ਕਲਸੀ 'ਆਪ' ਦਾ ਉਮੀਦਾਵਰ ਹੈ। 

ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਨੂੰ ਬਦਲਣ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਸਬਕ ਸਿਖਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਸਧਾਰਨ ਉਮੀਦਵਾਰਾਂ ਨੂੰ ਜਿਤਾਉਣਗੇ।

ਕਾਂਗਰਸ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਵੀ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਆਪਣੇ ਆਗੂਆਂ ਦੇ ਧੀਆਂ, ਪੁੱਤਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਟਿਕਟਾਂ ਦਿੱਤੀਆਂ ਹਨ। ਕਾਂਗਰਸ ਪਾਰਟੀ ਪਰਿਵਾਰਵਾਦ ਤੋਂ ਕਦੇ ਬਾਹਰ ਨਹੀਂ ਨਿਕਲ ਸਕਦੀ, ਕਿਉਂਕਿ ਪਰਿਵਾਰਵਾਦ ਕਾਂਗਰਸ ਪਾਰਟੀ ਦੀਆਂ ਜੜਾਂ ਵਿੱਚ ਹੈ। 

ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਬਿਕਰਮ ਮਜੀਠੀਆ ਦੇ ਚੋਣ ਲੜਨ ਬਾਰੇ ਮਾਨ ਨੇ ਕਿਹਾ ਕਿ ਇਸ ਵਾਰ ਅੰਮ੍ਰਿਤਸਰ ਦੇ ਲੋਕਾਂ ਕੋਲ ਦੋਵੇਂ ਬੜਬੋਲੇ ਆਗੂਆਂ ਨੂੰ ਸਬਕ ਸਿਖਾਉਣ ਦਾ ਚੰਗਾ ਮੌਕਾ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਪੂਰਬੀ ਦੇ ਲੋਕ ਇਸ ਵਾਰ 'ਆਪ' ਉਮੀਦਵਾਰ ਜੀਵਨਜੋਤ ਕੌਰ ਨੂੰ ਵਿਧਾਨ ਸਭਾ ਪਹੁੰਚਾ ਕੇ ਇੱਕ ਤੀਰ ਨਾਲ ਦੋ ਨਿਸ਼ਾਨ ਲਾਉਣਗੇ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget