ਵੱਡੀ ਖ਼ਬਰ ! ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਦੇ ਦਿਨ ਮਨਪ੍ਰੀਤ ਬਾਦਲ ਨੂੰ ਪਿਆ ਦਿਲ ਦਾ ਦੌਰਾ, ICU 'ਚ ਭਰਤੀ
ਅੱਜ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵੀ ਸੀ। ਮਨਪ੍ਰੀਤ ਬਾਦਲ ਨੇ ਅਜੇ ਬਰਸੀ ਸਮਾਗਮ ਵਿੱਚ ਸ਼ਾਮਲ ਹੋਣਾ ਸੀ। ਉਨ੍ਹਾਂ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Punjab News: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਐਤਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬਾਦਲ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਬਾਦਲ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਦੱਸ ਦੇਈਏ ਕਿ ਅੱਜ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵੀ ਸੀ। ਮਨਪ੍ਰੀਤ ਬਾਦਲ ਨੇ ਅਜੇ ਬਰਸੀ ਸਮਾਗਮ ਵਿੱਚ ਸ਼ਾਮਲ ਹੋਣਾ ਸੀ। ਉਨ੍ਹਾਂ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਵੱਲੋਂ ਉਸ ਵਿੱਚ ਦੋ ਸਟੈਂਟ ਪਾਏ ਗਏ ਹਨ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰ ਕਰ ਦਈਏ ਕਿ ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ 'ਚ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ, ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ