ਪੜਚੋਲ ਕਰੋ
(Source: ECI/ABP News)
ਰੇਲ ਰੋਕੋ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਪੰਜਾਬ 'ਚ ਹੋਰ ਭੱਖੇਗਾ ਕਿਸਾਨ ਅੰਦੋਲਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਫੈਸਲਾ ਕੀਤਾ ਹੈ ਕਿ ਰੇਲ ਰੋਕੋ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਪੂਰੇ ਪੰਜਾਬ ਅੰਦਰ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
![ਰੇਲ ਰੋਕੋ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਪੰਜਾਬ 'ਚ ਹੋਰ ਭੱਖੇਗਾ ਕਿਸਾਨ ਅੰਦੋਲਨ On the completion of 100 days of Rail Roko Andolan, farmers' agitation in Punjab will be intensified ਰੇਲ ਰੋਕੋ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਪੰਜਾਬ 'ਚ ਹੋਰ ਭੱਖੇਗਾ ਕਿਸਾਨ ਅੰਦੋਲਨ](https://static.abplive.com/wp-content/uploads/sites/5/2020/12/28230048/Farmers-PC-Delhi.jpg?impolicy=abp_cdn&imwidth=1200&height=675)
ਚੰਡੀਗੜ੍ਹ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਫੈਸਲਾ ਕੀਤਾ ਹੈ ਕਿ ਰੇਲ ਰੋਕੋ ਅੰਦੋਲਨ ਦੇ 100 ਦਿਨ ਪੂਰੇ ਹੋਣ ਤੇ ਪੂਰੇ ਪੰਜਾਬ ਅੰਦਰ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਜੱਥੇਬੰਦੀ ਨੇ ਕੇਂਦਰ ਸਰਕਾਰ ਦੀ ਮੀਟਿੰਗ ਵਿੱਚ ਨਾ ਸ਼ਾਮਲ ਹੋਣ ਦਾ ਫੈਸਲਾ ਵੀ ਕੀਤਾ ਹੈ। ਜੱਥੇਬੰਦੀ ਦਾ ਕਹਿਣਾ ਹੈ ਕਿ ਨੀਤੀ ਆਯੋਗ, ਪ੍ਰਧਾਨ ਮੰਤਰੀ ਅਤੇ ਸਾਰੇ ਹੀ ਕੇਂਦਰੀ ਮੰਤਰੀਆਂ ਦਾ ਦਾਅਵਾ ਹੈ ਕਿ ਖੇਤੀ ਕਾਨੂੰਨ ਪੂਰਨ ਤੌਰ ਤੇ ਦਰੁਸਤ ਹਨ।ਜੱਥੇਬੰਦੀ ਨੇ ਮੀਟਿੰਗ ਦਾ ਕੋਈ ਠੋਸ ਏਜੰਡਾ ਨਾ ਹੋਣ ਕਾਰਨ ਇਸ ਮੀਟਿੰਗ ਦਾ ਬਾਈਕਾਟ ਕੀਤਾ ਹੈ।
ਜੱਥੇਬੰਦੀ ਵੱਲੋਂ ਦੇਸ਼ ਵਾਸੀਆਂ ਨੂੰ ਨਵਾਂ ਸਾਲ ਮੋਰਚਿਆਂ ਵਿੱਚ ਆਕੇ ਮਨਾਉਣ ਦੀ ਅਪੀਲ ਕੀਤੀ ਗਈ ਹੈ।ਜੱਥੇਬੰਦੀ ਦਾ ਕਹਿਣਾ ਹੈ ਕਿ "ਕੇਂਦਰ ਸਰਕਾਰ ਲਗਾਤਾਰ ਵਿਵਾਦਿਤ ਬਿਆਨਾਂ ਜਰੀਏ ਸਾਬਤ ਕਰ ਕਰ ਰਹੀ ਹੈ ਕਿ ਖੇਤੀ ਕਾਨੂੰਨਾ ਸਬੰਧੀ ਉਨ੍ਹਾਂ ਦੀ ਨੀਅਤ ਅਤੇ ਨੀਤੀ ਵਿੱਚ ਖੋਟ ਹੈ।"
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ, "ਜੇਕਰ ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਹੁੰਦੀ ਹੈ ਤਾਂ ਖੇਤੀ ਕਾਨੂੰਨ ਵਾਪਸ ਲੈਣ, ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਲਿਆਉਣ, ਬਿਜਲੀ ਸੋਧ ਬਿਲ 2020, ਪ੍ਦੂਸਣ ਐਕਟ ਵਾਪਸ ਲੈਣ , ਕਿਸੇ ਠੋਸ ਅਜੰਡੇ 'ਤੇ ਮੀਟਿੰਗ ਹੋਣ ਨਾਲ ਨਤੀਜਾ ਨਿਕਲ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)