Punjab Budget Session: ਪੰਜਾਬ ਵਿਧਾਨ ਸਭਾ 'ਚ ਪਹਿਲੇ ਦਿਨ ਹੀ ਪੁਆੜਾ, ਕਾਂਗਰਸ ਨੇ ਕਿਸਾਨ ਅੰਦੋਲਨ ਤੇ ਸ਼ੁਭਕਰਨ ਦੀ ਮੌਤ ਦਾ ਮੁੱਦਾ ਉਠਾਇਆ
ਕਾਂਗਰਸੀਆਂ ਦੇ ਹੰਗਾਮੇ ਤੋਂ ਬਾਅਦ ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਇਸ ਸਥਿਤੀ ਵਿੱਚ ਉਹ ਆਪਣਾ ਭਾਸ਼ਣ ਦੇਣ ਦੇ ਯੋਗ ਨਹੀਂ। ਉਨ੍ਹਾਂ ਨੇ ਸਪੀਕਰ ਨੂੰ ਭਾਸ਼ਣ ਰਿਕਾਰਡ ਕਰਨ ਲਈ ਕਿਹਾ ਜਿਸ ਵਿੱਚ ਉਨ੍ਹਾਂ ਨੇ ਸਭਾ ਵਿੱਚ ਸਾਰਿਆਂ ਦਾ ਸਵਾਗਤ ਕੀਤਾ।
Punjab Budget Session:ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਹੀ ਰਾਜਪਾਲ ਦੇ ਸੰਬੋਧਨ ਦੌਰਾਨ ਹੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਇਆ। ਉਨ੍ਹਾਂ ਨੇ ਕਿਸਾਨ ਅੰਦੋਲਨ ਤੇ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ।
ਕਾਂਗਰਸੀਆਂ ਦੇ ਹੰਗਾਮੇ ਤੋਂ ਬਾਅਦ ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਇਸ ਸਥਿਤੀ ਵਿੱਚ ਉਹ ਆਪਣਾ ਭਾਸ਼ਣ ਦੇਣ ਦੇ ਯੋਗ ਨਹੀਂ। ਉਨ੍ਹਾਂ ਨੇ ਸਪੀਕਰ ਨੂੰ ਭਾਸ਼ਣ ਰਿਕਾਰਡ ਕਰਨ ਲਈ ਕਿਹਾ ਜਿਸ ਵਿੱਚ ਉਨ੍ਹਾਂ ਨੇ ਸਭਾ ਵਿੱਚ ਸਾਰਿਆਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਭਾਸ਼ਣ ਦੀ ਆਖਰੀ ਲਾਈਨ ਬੋਲੀ ਤੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕਰ ਦਿੱਤੀ।
Bank Holiday in March 2024: ਇਸ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਇੱਥੇ ਵੇਖੋ ਛੁੱਟੀਆਂ ਦੀ ਪੂਰੀ ਸੂਚੀ
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦਾ ਮੁੱਦਾ ਸਦਨ 'ਚ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਮਗਰ ਹੋਰ ਕਾਂਗਰਸੀ ਨੇਤਾਵਾਂ ਨੇ ਵੀ ਸਦਨ 'ਚ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਸਾਨ ਅੰਦੋਲਨ, ਉਨ੍ਹਾਂ ਦੀਆਂ ਮੰਗਾਂ, ਹਸਪਤਾਲ ਵਿੱਚ ਜ਼ੇਰੇ ਇਲਾਜ ਕਿਸਾਨਾਂ ਦੇ ਮੁੱਦੇ ਉਠਾਏ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ਼ੁਭਕਰਨ ਦੀ ਮੌਤ 'ਤੇ ਦਰਜ ਜ਼ੀਰੋ ਐਫਆਈਆਰ 'ਤੇ ਸਵਾਲ ਖੜ੍ਹੇ ਕੀਤੇ। ਕਾਂਗਰਸ ਦਾ ਕਹਿਣਾ ਹੈ ਕਿ ਇਹ ਐਫਆਈਆਰ ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ਼ ਹੋਣੀ ਚਾਹੀਦੀ ਸੀ।
ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਸਿਰਫ਼ ਡਰਾਮਾ ਕਰ ਰਹੀ ਹੈ। ਉਹ ਕਿਸਾਨਾਂ ਦੀ ਅਖੌਤੀ ਸ਼ੁਭਚਿੰਤਕ ਬਣ ਰਹੀ ਹੈ। ਕੇਂਦਰ ਵਿੱਚ ਕਰੀਬ 40-50 ਸਾਲ ਕਾਂਗਰਸ ਦੀ ਸਰਕਾਰ ਹੀ ਰਹੀ। ਉਨ੍ਹਾਂ ਵੱਲੋਂ ਐਮਐਸਪੀ ਦੀ ਗਰੰਟੀ ਲਈ ਕਾਨੂੰਨ ਕਿਉਂ ਨਹੀਂ ਬਣਾਇਆ ਗਿਆ। ਕਾਂਗਰਸ ਹੁਣ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਕਾਂਗਰਸੀ ਵਿਧਾਇਕਾਂ ਨੇ ਲੋਕਤੰਤਰ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਬਿਨਾਂ ਕਿਸੇ ਗੱਲ ਹੰਗਾਮਾ ਕੀਤਾ ਹੈ। ਜੇਕਰ ਕਾਂਗਰਸ ਚਾਹੁੰਦੀ ਤਾਂ ਇਸ ਬਾਰੇ ਬਾਅਦ ਵਿੱਚ ਚਰਚਾ ਹੋ ਸਕਦੀ ਸੀ।