Monsoon Session: ਇਜਲਾਸ ਦਾ ਪਹਿਲਾ ਦਿਨ, ਰਾਘਵ ਚੱਢਾ ਨੇ ਸੰਸਦ 'ਚ ਦਾਖਲ ਹੋਣ ਤੋਂ ਪਹਿਲਾਂ ਟੇਕਿਆ ਮੱਥਾ, ਕੀਤੀ ਇਹ ਅਰਦਾਸ
ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ 12 ਅਗਸਤ ਤੱਕ ਚੱਲੇਗਾ। ਇਸ ਮੌਨਸੂਨ ਸੈਸ਼ਨ ਵਿੱਚ ਕੁੱਲ 18 ਬੈਠਕਾਂ ਹੋਣਗੀਆਂ ਅਤੇ 24 ਬਿੱਲ ਪੇਸ਼ ਕੀਤੇ ਜਾਣਗੇ।
ਚੰਡੀਗੜ੍ਹ/ਨਵੀਂ ਦਿੱਲੀ: ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ 12 ਅਗਸਤ ਤੱਕ ਚੱਲੇਗਾ। ਇਸ ਮੌਨਸੂਨ ਸੈਸ਼ਨ ਵਿੱਚ ਕੁੱਲ 18 ਬੈਠਕਾਂ ਹੋਣਗੀਆਂ ਅਤੇ 24 ਬਿੱਲ ਪੇਸ਼ ਕੀਤੇ ਜਾਣਗੇ। ਮੌਨਸੂਨ ਸੈਸ਼ਨ ਤੋਂ ਪਹਿਲਾਂ 17 ਜੁਲਾਈ ਦਿਨ ਐਤਵਾਰ ਨੂੰ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਨੇ ਕਰੀਬ 25 ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ।ਇਸ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰ ਰਾਘਵ ਚੱਢਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ।
ਰਾਘਵ ਚੱਢਾ ਨੇ ਟਵੀਟ ਕਰਕੇ ਲਿਖਿਆ, "ਮੈਂ ਆਪਣੇ ਪਹਿਲੇ ਪਾਰਲੀਮੈਂਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਅਤੇ ਮੇਰੇ ਦੇਸ਼ ਦੇ ਮੁੱਦਿਆਂ ਲਈ ਲੜਨ ਦੀ ਤਾਕਤ ਦੇਣ ਲਈ ਪ੍ਰਮਾਤਮਾ ਅਗੇ ਅਰਦਾਸ ਕੀਤੀ। ਮੈਂ 3 ਕਰੋੜ ਪੰਜਾਬੀਆਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਧੰਨਵਾਦ ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਮੌਕਾ ਦੇਣ ਲਈ।"
On the 1st day of my maiden Parliament session, sought blessings from the almighty to give me strength to fight for the issues of Punjab and my country. I‘ll do my best to live up to the expectations of 3cr. Punjabis. Thank @arvindkejriwal ji @BhagwantMann Ji for the opportunity. pic.twitter.com/aOLTpp7ou6
— Raghav Chadha (@raghav_chadha) July 18, 2022
ਕਾਂਗਰਸ ਨੇ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਦੀ ਗੈਰ ਹਾਜ਼ਰੀ 'ਤੇ ਮਜ਼ਾਕ ਉਡਾਇਆ ਅਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਇਹ ਦਾ ਮਜ਼ਾਕ ਉਡਾਇਆ। 12 ਅਗਸਤ ਤੱਕ ਚੱਲਣ ਵਾਲੇ ਸੰਸਦ ਸੈਸ਼ਨ ਦੌਰਾਨ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੋਵੇਂ ਮਹੱਤਵਪੂਰਨ ਸੰਵਿਧਾਨਕ ਅਹੁਦਿਆਂ ਲਈ ਵੀ ਚੋਣਾਂ ਹੋਣੀਆਂ ਹਨ।
ਇਨ੍ਹਾਂ ਮੁੱਦਿਆਂ 'ਤੇ ਸੰਸਦ ਸੈਸ਼ਨ 'ਚ ਬਹਿਸ ਹੋਵੇਗੀ
ਐਤਵਾਰ ਨੂੰ ਹੋਈ ਸਰਬ ਪਾਰਟੀ ਮੀਟਿੰਗ ਵਿੱਚ 36 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਇਨ੍ਹਾਂ ਵਿੱਚ ਭਾਜਪਾ, ਕਾਂਗਰਸ, ਟੀਐਮਸੀ, ਐਨਸੀਪੀ, ਡੀਐਮਕੇ, ਸਪਾ, ਬਸਪਾ, ਰਾਜਦ ਅਤੇ ਹੋਰ ਪਾਰਟੀਆਂ ਦੇ ਨੇਤਾਵਾਂ ਨੇ ਹਿੱਸਾ ਲਿਆ। ਇਸ ਬੈਠਕ ਤੋਂ ਬਾਅਦ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕਾਜੁਨ ਖੜਗੇ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ 25 ਮੁੱਦਿਆਂ 'ਤੇ ਬਹਿਸ ਦੀ ਮੰਗ ਕੀਤੀ ਗਈ ਸੀ, ਜਿਨ੍ਹਾਂ 'ਚੋਂ 13 ਮੁੱਦੇ ਉਨ੍ਹਾਂ ਦੀ ਪਾਰਟੀ ਨੇ ਉਠਾਏ ਹਨ। ਵਿਰੋਧੀ ਧਿਰ ਨੇ ਜਿਨ੍ਹਾਂ ਮੁੱਦਿਆਂ 'ਤੇ ਬਹਿਸ ਦੀ ਮੰਗ ਕੀਤੀ ਹੈ, ਉਨ੍ਹਾਂ 'ਚ ਮਹਿੰਗਾਈ, ਅਗਨੀਪਥ ਯੋਜਨਾ, ਬੇਰੁਜ਼ਗਾਰੀ, ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਅਤੇ ਰੁਪਏ ਦੀ ਗਿਰਾਵਟ ਦੇ ਮੱਦੇਨਜ਼ਰ ਅਰਥਵਿਵਸਥਾ ਦੀ ਸਥਿਤੀ ਵਰਗੇ ਪ੍ਰਮੁੱਖ ਮੁੱਦੇ ਸ਼ਾਮਲ ਹਨ।
ਵਿਰੋਧੀ ਧਿਰ ਦਾ ਦੋਸ਼ ਹੈ ਕਿ ਇਨ੍ਹਾਂ ਬਿੱਲਾਂ 'ਤੇ ਚਰਚਾ ਹੋਵੇਗੀ
ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਅਗਨੀਪਥ ਸਮੇਤ ਸਾਰੇ ਮੁੱਦਿਆਂ 'ਤੇ ਬਹਿਸ ਲਈ ਤਿਆਰ ਹੈ। ਦੂਜੇ ਪਾਸੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਸਰਬ ਪਾਰਟੀ ਮੀਟਿੰਗ ਵਿੱਚ ਸਰਕਾਰ ਨੇ ਆਪਣੀ ਤਰਫੋਂ ਦੱਸਿਆ ਕਿ ਸੰਸਦ ਵਿੱਚ ਚਰਚਾ ਲਈ 32 ਬਿੱਲ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 14 ਤਿਆਰ ਹਨ। ਇਨ੍ਹਾਂ ਵਿੱਚ ਮਲਟੀ ਸਟੇਟ ਕੋਆਪਰੇਟਿਵ ਸੋਸਾਇਟੀਜ਼ (ਸੋਧ) ਬਿੱਲ 2022, ਪ੍ਰਾਚੀਨ ਸਮਾਰਕ ਅਤੇ ਪੁਰਾਤੱਤਵ ਸਥਾਨਾਂ ਅਤੇ ਅਵਸ਼ੇਸ਼ (ਸੋਧ) ਬਿੱਲ, ਕੇਂਦਰੀ ਯੂਨੀਵਰਸਿਟੀਆਂ (ਸੋਧ) ਬਿੱਲ ਅਤੇ ਪ੍ਰੈੱਸ ਐਂਡ ਰਜਿਸਟ੍ਰੇਸ਼ਨ ਆਫ ਪੀਰੀਓਡੀਕਲ ਬਿੱਲ 2022 ਵਰਗੇ ਮਹੱਤਵਪੂਰਨ ਬਿੱਲ ਸ਼ਾਮਲ ਹਨ। ਵਿਰੋਧੀ ਪਾਰਟੀਆਂ ਨੇ ਸਰਕਾਰ 'ਤੇ ਜਲਦਬਾਜ਼ੀ 'ਚ ਬਿੱਲ ਪਾਸ ਕਰਵਾਉਣ ਦਾ ਦੋਸ਼ ਲਗਾਇਆ ਹੈ।