ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਇਛਾਵਾਂ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ, ਤਾਂ ਜੋ ਮਰੀਜ਼ ਬਿਨਾਂ ਲਾਈਨਾਂ ਵਿੱਚ ਲੱਗੇ ਸੁਖਾਲੇ ਢੰਗ ਨਾਲ ਇਲਾਜ ਕਰਵਾ ਸਕਣ।
ਮਰੀਜਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਕੰਪਿਊਟਰਾਈਜਡ ਤਕਨੀਕ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਹੈ। ਸਿਹਤ ਮੰਤਰੀ ਨੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਹਾਲ ਹੀ ਵਿੱਚ ਕੀਤੇ ਦੌਰੇ ਦੌਰਾਨ ਇਹ ਪਾਇਆ ਸੀ ਕਿ ਬਜੁਰਗਾਂ ਅਤੇ ਹੋਰ ਮਰੀਜ਼ਾਂ ਨੂੰ ਪਰਚੀਆਂ ਲੈਣ ਲਈ ਲੰਮਾਂ ਸਮਾਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਅਸ਼ੋਕ ਗਹਿਲੋਤ ਨੂੰ ਕੀ ਅਜਿਹਾ ਕਿਹਾ, ਕੀ ਸੀਐਮ ਅਹੁਦੇ ਲਈ ਸਚਿਨ ਪਾਇਲਟ ਦਾ ਰਸਤਾ ਹੋਇਆ ਸਾਫ਼?
ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਟੋਕਨ ਸਿਸਟਮ ਸੁਰੂ ਕੀਤਾ ਜਾਵੇ ਤਾਂ ਜੋ ਮਰੀਜਾਂ ਨੂੰ ਕਤਾਰਾਂ ਵਿੱਚ ਨਾ ਖੜਨਾ ਪਵੇ ਅਤੇ ਉਹ ਆਪਣੀ ਵਾਰੀ ਅਨੁਸਾਰ ਆਸਾਨੀ ਨਾਲ ਦਵਾਈਆਂ ਲੈਣ ਸਕਣ।
ਇਹ ਵੀ ਪੜ੍ਹੋ- Ind vs Aus T20I: ਟੀ-20 ਮੈਚ ਦੀਆਂ ਟਿਕਟਾਂ ਨੂੰ ਲੈ ਕੇ ਹੋਈ ਲੜਾਈ, ਖੇਡ ਮੰਤਰੀ ਨੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਦਿੱਤੀ ਇਹ ਚੇਤਾਵਨੀ
ਜ਼ਿਕਰਯੋਗ ਹੈ ਕਿ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ ਦੇ ਬਲਾਕ-ਏ ਵਿੱਚ ਓ.ਪੀ.ਡੀ. ਵਿੱਚ ਗਰਭਵਤੀ ਔਰਤਾਂ, ਬਜੁਰਗਾਂ, ਆਯੂਸਮਾਨ ਸਕੀਮ ਦੇ ਮਰੀਜਾਂ ਲਈ ਕੰਪਿਊਟਰਾਈਜਡ ਫਾਈਲਾਂ ਪਹਿਲਾਂ ਹੀ ਬਣਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਲਾਭ ਸਿੰਘ ਉਗੇਕੇ ਦੇ ਪਿਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਲੁਧਿਆਣਾ DMC 'ਚ ਦਾਖਲ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।