ਜੰਮੂ-ਕਸ਼ਮੀਰ 'ਚ ਸੈਨਿਕਾਂ ਦੀ ਸ਼ਹਾਦਤ 'ਤੇ ਕੈਪਟਨ ਦਾ ਬਿਆਨ, ਕਿਹਾ ਸਾਡਾ ਡਰ ਸੱਚ ਸਾਬਤ ਹੋ ਰਿਹਾ
ਸੋਮਵਾਰ ਨੂੰ ਸੂਰਨਕੋਟ ਸੈਕਟਰ 'ਚ 5 ਜਵਾਨਾਂ ਦੀ ਸ਼ਹਾਦਤ 'ਤੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਇਆ ਗਿਆ ਡਰ ਸੱਚ ਸਾਬਤ ਹੋ ਰਿਹਾ ਹੈ। ਇਨ੍ਹਾਂ ਸਥਿਤੀਆਂ ਨੂੰ ਨਿਰਣਾਇਕ ਤੇ ਦ੍ਰਿੜਤਾ ਨਾਲ ਨਜਿੱਠਣ ਦੀ ਜ਼ਰੂਰਤ ਹੈ।
ਚੰਡੀਗੜ੍ਹ: ਕੁਝ ਸਮੇਂ ਤੋਂ ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਵਧੇ ਰਹੇ ਹਨ ਤੇ ਘਾਟੀ 'ਚ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਬਦਲ ਰਹੀ ਸਥਿਤੀ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਦੱਸ ਦਈਏ ਕਿ ਸੋਮਵਾਰ ਨੂੰ ਸੂਰਨਕੋਟ ਸੈਕਟਰ 'ਚ 5 ਜਵਾਨਾਂ ਦੀ ਸ਼ਹਾਦਤ 'ਤੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਇਆ ਗਿਆ ਡਰ ਸੱਚ ਸਾਬਤ ਹੋ ਰਿਹਾ ਹੈ। ਇਨ੍ਹਾਂ ਸਥਿਤੀਆਂ ਨੂੰ ਨਿਰਣਾਇਕ ਤੇ ਦ੍ਰਿੜਤਾ ਨਾਲ ਨਜਿੱਠਣ ਦੀ ਜ਼ਰੂਰਤ ਹੈ। ਫ਼ੌਜ ਵਿੱਚ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਪ੍ਰਤੀਕਿਰਿਆ ਜੰਮੂ-ਕਸ਼ਮੀਰ ਵਿੱਚ ਲਗਾਤਾਰ ਵਧ ਰਹੇ ਅੱਤਵਾਦੀ ਹਮਲਿਆਂ ਦੌਰਾਨ ਆਈ ਹੈ। ਇਨ੍ਹਾਂ ਅੱਤਵਾਦੀ ਹਮਲਿਆਂ ਵਿੱਚ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਟਵੀਟ ਵਿੱਚ ਕੈਪਟਨ ਨੇ ਲਿਖਿਆ ਹੈ ਕਿ ਸਾਡਾ ਸਭ ਤੋਂ ਵੱਡਾ ਡਰ ਸੱਚ ਹੋ ਰਿਹਾ ਹੈ। ਪਾਕਿਸਤਾਨ ਸਮਰਥਿਤ ਤਾਲਿਬਾਨ ਦੇ ਅਫਗਾਨਿਸਤਾਨ 'ਤੇ ਕਬਜ਼ਾ ਕਰਨ ਤੋਂ ਬਾਅਦ ਕਸ਼ਮੀਰ 'ਚ ਅੱਤਵਾਦ ਵਧ ਰਿਹਾ ਹੈ। ਘੱਟ ਗਿਣਤੀਆਂ ਨੂੰ ਲੱਭਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਹੁਣ ਸੂਰਨਕੋਟ ਸੈਕਟਰ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਹਨ। ਸਾਨੂੰ ਇਨ੍ਹਾਂ ਸਥਿਤੀਆਂ ਨਾਲ ਨਿਰਣਾਇਕ ਤੇ ਦ੍ਰਿੜ੍ਹਤਾ ਨਾਲ ਨਜਿੱਠਣ ਦੀ ਜ਼ਰੂਰਤ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਸ਼੍ਰੀਨਗਰ ਦੇ ਸਰਕਾਰੀ ਹਾਈ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਦਾ ਸਕੂਲ ਵਿੱਚ ਦਾਖਲ ਹੋਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਹਿੰਦੂ ਕਰਮਚਾਰੀਆਂ ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਗਿਆ ਸੀ। ਲਗਾਤਾਰ ਵਧ ਰਹੀਆਂ ਅੱਤਵਾਦੀ ਘਟਨਾਵਾਂ ਨੇ ਚਿੰਤਾ ਦੀ ਸਥਿਤੀ ਪੈਦਾ ਕਰ ਦਿੱਤੀ ਹੈ ਤੇ ਇਸੇ ਚਿੰਤਾ ਦਾ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਦਿੱਲੀ ਫੇਰੀ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਸੀ ਤੇ ਇਸ 'ਤੇ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਨੇ ਪੰਜਾਬ ਦੀ ਸਰਹੱਦ 'ਤੇ ਡਰੋਨ ਤੋਂ ਲਗਾਤਾਰ ਭੇਜੇ ਜਾ ਰਹੇ ਹਥਿਆਰਾਂ ਤੇ ਬਾਰੂਦ ਬਾਰੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ 'ਤੇ ਚਿੰਤਾ ਪ੍ਰਗਟ ਕੀਤੀ ਸੀ।
ਇਹ ਵੀ ਪੜ੍ਹੋ: Petrol Diesel Price Today 12 Oct: ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਇੱਥੇ ਕਰੋ ਤੇਲ ਦੀਆਂ ਕੀਮਤਾਂ ਚੈੱਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: