ਮੋਗਾ: ਪੰਜਾਬ (Punjab) ਵਿੱਚ ਕਿਸਾਨ ਖੇਤੀ ਕਾਨੂੰਨਾਂ (Agriculture Laws) ਖਿਲਾਫ ਲਗਾਤਾਰ ਰੋਸ਼ ਨੁਮਾਇਸ਼ ਜਾਰੀ ਹਨ। ਮੋਗਾ (Moga) ਵਿੱਚ ਕਿਸਾਨਾਂ (Farmers) ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਲਗਾਇਆ ਧਰਨੇ ਨੂੰ 45 ਦਿਨ ਦੇ ਕਰੀਬ ਹੋ ਗਏ ਹਨ। ਜਿਸ ਕਰਕੇ ਕਿਸਾਨਾਂ ਨੇ ਇਸ ਵਾਰ ਦੁਸਹਿਰਾ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਹੋਰ ਕਈ ਨੇਤਾਵਾਂ ਦੇ ਪੁਤਲੇ ਸਾੜ ਕੇ ਮਨਾਇਆ ਸੀ। ਜਿਸ ਮਗਰੋਂ ਹੁਣ ਕਿਸਾਨਾਂ ਨੇ ਦੀਵਾਲੀ ਮੌਕੇ ਮੋਗਾ ਵਿੱਚ ਕਾਲੀ ਦੀਵਾਲੀ (Kaali Diwali) ਮਨਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਕਿਸਾਨਾਂ ਨੇ ਇਸ ਮੌਕੇ ਬੂਟੇ ਬੰਡ ਕੇ ਦਿਵਾਲੀ ਮਨਾਈ।


ਦੱਸ ਦਈਏ ਕਿ ਕਿਸਾਨਾਂ ਦੇ ਇਸ ਧਰਨੇ ਵਿੱਚ ਭਾਰੀ ਗਿਣਤੀ ਵਿੱਚ ਕਿਸਾਨ ਪਹੁੰਚੇ। ਇੱਥੇ ਉਨ੍ਹਾਂ ਕਿਹਾ ਕਿ ਉਹ ਇਸ ਵਾਰ ਘਰਾਂ ‘ਚ ਕਾਲੀ ਦੀਵਾਲੀ ਮਸ਼ਾਲ ਜਲਾਕੇ ਮਨਾਉਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਕਾਨੂੰਨ ਦਾ ਕੋਈ ਹਾਲ ਨਹੀਂ ਕੱਢਦੀ ਉਦੋਂ ਤਦ ਕਿਸਾਨ ਆਪਣਾ ਧਰਨਾ ਇਸੇ ਤਰ੍ਹਾਂ ਜਾਰੀ ਰਖਣਗੇ।



ਨਾਲ ਹੀ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਦੇ ਨੁਮਾਇੰਦੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਅਸੀਂ ਆਪਣਾ ਪੱਖ ਰੱਖਣ ਵਿੱਚ 100 ਫ਼ੀਸਦੀ ਸਫਲ ਰਹੇ। ਇਸ ਦੇ ਨਾਲ ਹੀ 18 ਨਵੰਬਰ ਨੂੰ ਚੰਡੀਗੜ੍ਹ ਕਿਸਾਨ ਭਵਨ ‘ਚ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਕਿਸਾਨਾਂ ਵਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਗਏ ਤਾਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਦਾ ਘੇਰਾਓ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਜਾਏਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904