Chandigarh News : ਆਜ਼ਾਦੀ ਦਿਵਸ ਵਿੱਚ ਕੁੱਝ ਹੀ ਦਿਨ ਬਾਕੀ ਹਨ। ਜਿਸ ਦੀਆਂ ਤਰੀਕਿਆਂ ਸੂਬਾ ਪੱਧਰ ਉੱਤੇ ਜ਼ੋਰਾਂ ਉੱਤੇ ਹੋ ਰਹੀਆਂ ਹਨ। ਪੂਰੇ ਦੇਸ਼ ਵਿੱਚ 15 ਅਗਸਤ 2023 ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ।


ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਲਹਿਰਾਉਣਗੇ ਝੰਡਾ 



ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿੱਚ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਐਸਏਐਸ ਨਗਰ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਠਿੰਡਾ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਵਿੱਚ, ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ ਵਿੱਚ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਬਰਨਾਲਾ ਵਿਖੇ, ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ ਵਿਖੇ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਰੂਪਨਗਰ ਵਿੱਚ, ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ ਵਿੱਚ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਵਿੱਚ, ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਠਾਨਕੋਟ ਵਿੱਚ, ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ ਵਿਖੇ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਮਾਨਸਾ ਵਿੱਚ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਫਾਜ਼ਿਲਕਾ ਵਿੱਚ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿੱਚ ਕੌਮੀ ਝੰਡਾ ਲਹਿਰਾਉਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।