Barnala news: ਭਾਰਤ ਵਿੱਚ ਹਰ ਸਾਲ 21 ਅਕਤੂਬਰ ਨੂੰ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਜਾਂਦਾ ਹੈ। ਇਸ ਤਹਿਤ ਅੱਜ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉੱਥੇ ਹੀ ਪੁਲਿਸ ਮੁਲਾਜ਼ਮਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।


ਇਸ ਸਬੰਧੀ ਐਸਐਸਪੀ ਸੰਦੀਪ ਮਲਿਕ ਨੇ ਦੱਸਿਆ ਕਿ ਇਸ ਸਾਲ ਵੱਖ-ਵੱਖ ਬਲਾਂ ਦੇ 189 ਜਵਾਨ ਸ਼ਹੀਦ ਹੋਏ ਹਨ, ਜਿਨ੍ਹਾਂ ਵਿੱਚ ਪੰਜਾਬ ਦੇ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ ਅਤੇ ਹੁਣ ਤੱਕ ਬਰਨਾਲਾ ਦੇ ਕੁੱਲ 27 ਜਵਾਨ ਸ਼ਹੀਦ ਹੋਏ ਹਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਵੀ ਇਸ ਯਾਦਗਾਰ ਦਿਵਸ ਮੌਕੇ ਸੱਦ ਕੇ ਸਨਮਾਨਿਤ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab Police: ਸੂਬੇ ਦੀ ਅਮਨ ਸ਼ਾਂਤੀ ਲਈ ਆਪਾ ਵਾਰਨ ਵਾਲੇ ਪੁਲਿਸ ਮੁਲਾਜ਼ਮਾ ਨੂੰ ਸ਼ਰਧਾਂਜਲੀ


ਮੌਕੇ 'ਤੇ ਪਹੁੰਚੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸਮਾਗਮ 'ਚ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ 21 ਅਕਤੂਬਰ ਨੂੰ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਦ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਬਰਾਬਰ ਦਾ ਸਨਮਾਨ ਅਤੇ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।


ਇੱਥੇ ਤੁਹਾਨੂੰ ਦੱਸ ਦਈਏ ਕਿ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤ ਵਿੱਚ ਡਿਊਟੀ ਦੌਰਾਨ ਵੱਖ-ਵੱਖ ਬਲਾਂ ਵਿੱਚ ਕੰਮ ਕਰਨ ਵਾਲੇ ਸੈਨਿਕਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ। ਇਸ ਦਿਨ ਪੁਲਿਸ ਮੁਲਾਜ਼ਮਾਂ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ।


ਇਹ ਵੀ ਪੜ੍ਹੋ: ਸਕੂਲਾਂ ਵਾਲਿਆਂ ਨੂੰ ਸਖ਼ਤ ਹਿਦਾਇਤਾਂ ! ਜੇ ਕੋਈ ਸਕੂਲ ਨੇੜੇ ਵੀ ਨਸ਼ਾ ਕਰਦਾ ਦਿਖਾਈ ਦਿੱਤਾ ਤਾਂ....


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।