ਪੜਚੋਲ ਕਰੋ

ਗਣਤੰਤਰ ਦਿਵਸ ਮੌਕੇ ਕੈਪਟਨ ਨੇ ਕੀਤੀ ਪ੍ਰਧਾਨ ਮੰਤਰੀ ਨੂੰ ਅਪੀਲ, ਕਿਸਾਨਾਂ ਦੀਆਂ ਮੰਗਾਂ ਮੰਨਣ

ਕੇਂਦਰ ਨੇ ਸ਼ੁਰੂਆਤ ਵਿੱਚ ਪੰਜਾਬ ਨੂੰ ਕਮੇਟੀ ਤੋਂ ਬਾਹਰ ਰੱਖਿਆ ਕਿਉਕਿ ਉਨ੍ਹਾਂ ਨੂੰ ਪਤਾ ਸੀ ਕਿ ਇੱਥੋਂ ਆਵਾਜ਼ ਉਠੇਗੀ।ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਅਤੇ ਸੂਬਾ ਸਰਕਾਰ ਨਾਲ ਕਦੇ ਸਲਾਹ ਤੱਕ ਵੀ ਨਹੀਂ ਕੀਤੀ ਗਈ, ਕਾਨੂੰਨ ਪੂਰੀ ਤਰ੍ਹਾਂ ਗਲਤ- ਕੈਪਟਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਕਿਹਾ ਕਿ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਬਾਰੇ ਕਾਇਮ ਕੀਤੀ ਉਚ ਤਾਕਤੀ ਕਮੇਟੀ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖਿਆ ਕਿਉਕਿ ਕੇਂਦਰ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਕਿ ਸੂਬੇ ਤੋਂ ਰੋਹ ਭਰੀਆਂ ਆਵਾਜ਼ਾਂ ਉਠਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਹ ਆਵਾਜ਼ਾਂ ਉਦੋਂ ਤੱਕ ਬੁਲੰਦ ਹੁੰਦੀਆਂ ਰਹਿਣਗੀਆਂ, ਜਦੋਂ ਤੱਕ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੋ ਜਾਂਦੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਤਾਂ ਕਮੇਟੀ ਵਿੱਚ ਉਨ੍ਹਾਂ ਵੱਲੋਂ ਕੇਂਦਰ ਨੂੰ ਇਸ ਮੁੱਦੇ ਬਾਰੇ ਪੱਤਰ ਲਿਖਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਨਾਲ ਕਦੇ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਗਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਕੇਂਦਰ ਵੱਲੋਂ ਇਹ ਕਾਨੂੰਨ ਬਣਾਉਣ ਹੀ ਸੰਘੀ ਢਾਂਚੇ ਦੀ ਵਿਰੁੱਧ ਹੈ। ਮੰਗਲਵਾਰ ਨੂੰ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਮੌਕੇ ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾਇਆ। ਗਣਤੰਤਰ ਦਿਵਸ ਮੌਕੇ ਕੈਪਟਨ ਨੇ ਕੀਤੀ ਪ੍ਰਧਾਨ ਮੰਤਰੀ ਨੂੰ ਅਪੀਲ, ਕਿਸਾਨਾਂ ਦੀਆਂ ਮੰਗਾਂ ਮੰਨਣ ਕਿਸਾਨਾਂ ਦੇ ਅੰਦੋਲਨ ਦੌਰਾਨ ਅੱਜ ਕੱਢੇ ਜਾ ਰਹੇ ਟਰੈਕਟਰ ਮਾਰਚ ਦੇ ਸ਼ਾਂਤਮਈ ਰਹਿਣ ਦੀ ਉਮੀਦ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਬਜ਼ੁਰਗ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਆਪਣੇ ਲਈ ਨਹੀਂ ਬੈਠੇ ਸਗੋਂ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਬੈਠੇ ਹਨ।" ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜੀ ਹੈ। ਉਨਾਂ ਕਿਹਾ, ‘‘ਸ਼ਾਂਤੀ ਬਣਾਈ ਰੱਖੋ, ਪੂਰਾ ਮੁਲਕ ਤੁਹਾਡੇ ਨਾਲ ਹੈ।’’ ਉਨਾਂ ਦੱਸਿਆ ਕਿ ਯੂਕੇ ਦੇ 122 ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਹੋਰ ਮੁਲਕਾਂ ਨੇ ਵੀ ਅੰਦੋਲਨ ਦੀ ਹਮਾਇਤ ਕੀਤੀ ਕਿਉਂਕਿ ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਅਮਨ ਕਾਇਮ ਰੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਇਹ ਦਿਨ ਵੀ ਦੇਖਣੇ ਪੈਣਗੇ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਹੱਦ ਤੱਕ ਅਣਗੌਲਿਆ ਕਰ ਦਿੱਤਾ ਜਾਵੇਗਾ ਜਿਨ੍ਹਾਂ ਨੇ ਹਰੀ ਕ੍ਰਾਂਤੀ ਰਾਹੀਂ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਇਆ ਅਤੇ ਇਹ ਯਕੀਨੀ ਬਣਾਇਆ ਕਿ ਭਾਰਤ ਨੂੰ ਅਮਰੀਕਾ ਦੀ ਪੀਐਲ 480 ਤਹਿਤ ਰੋਟੀ ਲਈ ਹੱਥ ਅੱਡਣ ਦੀ ਨੌਬਤ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮੇਂ ਤਾਂ ਪੰਜਾਬ ਦੇ ਕਿਸਾਨਾਂ ਦਾ ਮੁਲਕ ਦੇ ਅੰਨ ਭੰਡਾਰ ਵਿੱਚ 50 ਫੀਸਦੀ ਯੋਗਦਾਨ ਰਿਹਾ ਹੈ ਅਤੇ ਇੱਥੋਂ ਤੱਕ ਕਿ ਹੁਣ ਵੀ 40 ਫੀਸਦੀ ਯੋਗਦਾਨ ਹੈ। ਉਨ੍ਹਾਂ ਕਿਹਾ, ‘‘ਸਾਡੇ ਮੁਲਕ ਲਈ ਕਿਸਾਨਾਂ ਵੱਲੋਂ ਪਾਏ ਯੋਗਦਾਨ ਨੂੰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ।"

ਇਹ ਵੀ ਪੜ੍ਹੋਬੈਰੀਕੇਡ ਤੋੜ ਲਾਲ ਕਿੱਲੇ ਤੱਕ ਪੁਹੰਚੇ ਕਿਸਾਨ, ਕਈ ਥਾਂ ਪੁਲਿਸ ਨਾਲ ਟਕਰਾਅ, ਕਿਸਾਨ ਪਰੇਡ ਦੀਆਂ 10 ਵੱਡੀਆਂ ਗੱਲਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਹੋਲਾ-ਮਹੱਲਾ 'ਤੇ ਜਾਂਦਿਆਂ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਏ ਗੰਭੀਰ ਜ਼ਖ਼ਮੀ
ਹੋਲਾ-ਮਹੱਲਾ 'ਤੇ ਜਾਂਦਿਆਂ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਏ ਗੰਭੀਰ ਜ਼ਖ਼ਮੀ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਹੋਲਾ-ਮਹੱਲਾ 'ਤੇ ਜਾਂਦਿਆਂ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਏ ਗੰਭੀਰ ਜ਼ਖ਼ਮੀ
ਹੋਲਾ-ਮਹੱਲਾ 'ਤੇ ਜਾਂਦਿਆਂ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਏ ਗੰਭੀਰ ਜ਼ਖ਼ਮੀ
ਘੱਟ ਪਾਣੀ ਪੀਣ ਨਾਲ ਹੁੰਦੀਆਂ ਇਹ ਦਿੱਕਤਾਂ, ਜਾਣੋ ਸਿਹਤ ਮਾਹਿਰਾਂ ਤੋਂ ਕੀ ਹੈ ਸਹੀ ਮਾਤਰਾ
ਘੱਟ ਪਾਣੀ ਪੀਣ ਨਾਲ ਹੁੰਦੀਆਂ ਇਹ ਦਿੱਕਤਾਂ, ਜਾਣੋ ਸਿਹਤ ਮਾਹਿਰਾਂ ਤੋਂ ਕੀ ਹੈ ਸਹੀ ਮਾਤਰਾ
Punjab News: ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ
'ਅਸੀਂ 75 ਅਤੇ ਉਹ ਸੈਂਕੜੇ', ਆਖਰੀ ਗੋਲੀ ਤੱਕ ਲੜੇ... ਜਿਉਂਦਾ ਬਚੇ ਪਾਕਿਸਤਾਨੀ ਪੁਲਿਸ ਅਧਿਕਾਰੀ ਨੇ ਦੱਸੀ ਅਸਲ ਕਹਾਣੀ
'ਅਸੀਂ 75 ਅਤੇ ਉਹ ਸੈਂਕੜੇ', ਆਖਰੀ ਗੋਲੀ ਤੱਕ ਲੜੇ... ਜਿਉਂਦਾ ਬਚੇ ਪਾਕਿਸਤਾਨੀ ਪੁਲਿਸ ਅਧਿਕਾਰੀ ਨੇ ਦੱਸੀ ਅਸਲ ਕਹਾਣੀ
Embed widget