ਅੰਮ੍ਰਿਤਸਰ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੱਖੋ-ਵੱਖ ਸਮਾਗਮ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ 29 ਅਪ੍ਰੈਲ ਤੋਂ 1 ਮਈ ਤਕ ਸਮਾਗਮ ਕਰਵਾਏ ਜਾਣੇ ਹਨ ਜਦਕਿ ਪੰਜਾਬ ਸਰਕਾਰ ਨੇ ਇਨਾਂ ਹੀ ਤਰੀਕਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਸਮਾਗਮ ਨਾ ਕਰਵਾਏ ਜਾਣ ਬਾਰੇ ਜਦ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਕੋਲੋਂ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਿੰਨੇ ਵੀ ਸਮਾਗਮ ਹੋਣਗੇ, ਓਨੀਆਂ ਥਾਵਾਂ 'ਤੇ ਸੰਗਤਾਂ ਗੁਰੂ ਦੇ ਨਾਮ ਨਾਲ ਜੁੜਨਗੀਆਂ। ਏਕਤਾ ਦੀ ਬਜਾਏ ਮਤਭੇਦਾਂ 'ਤੇ ਪੁੱਛੇ ਸਵਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਥੋੜ੍ਹਾ ਤਲਖੀ 'ਚ ਆਉਂਦੇ ਕਿਹਾ ਕਿ ਅਜਿਹੇ ਮੌਕਿਆਂ 'ਤੇ ਸੰਗਤਾਂ ਤੇ ਜਥੇਬੰਦੀਆਂ ਵੱਲੋਂ ਅਨੇਕਾਂ ਥਾਵਾਂ 'ਤੇ ਸਮਾਗਮ ਕਰਵਾਏ ਜਾਂਦੇ ਹਨ, ਸਾਡਾ ਪੰਜਾਬ ਸਰਕਾਰ ਨਾਲ ਪੂਰਾ ਤਾਲਮੇਲ ਹੈ ਤੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਸਮਾਗਮਾਂ ਸਬੰਧੀ ਇੱਕ-ਦੂਜੇ ਪੂਰਨ ਸਹਿਯੋਗ ਦੇ ਰਹੇ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਵਿਡ ਨਿਯਮਾਂ ਦਾ ਸਮਾਗਮਾਂ ਦੌਰਾਨ ਪੂਰਨ ਖਿਆਲ ਰੱਖਿਆ ਜਾਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਮਾਗਮਾਂ ਬਾਰੇ ਆਨਲਾਈਨ ਮੀਟਿੰਗ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੀ ਮਹਾਨਤਾ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਉਂਦੇ ਹੋਏ ਗੁਰੂ ਸਾਹਿਬ ਦੀ ਯਾਦ 'ਚ ਕਈ ਮੰਗਾਂ ਰੱਖੀਆਂ ਤੇ ਕੁਝ ਇੱਕ 'ਤੇ ਕੇਂਦਰ ਸਰਕਾਰ ਨੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਕਾ ਜਾਰੀ ਕਰਨ ਸਬੰਧੀ ਡਿਜਾਇਨ ਸ਼੍ਰੋਮਣੀ ਕਮੇਟੀ ਕੋਲੋਂ ਮੰਗਵਾ ਲਿਆ ਹੈ। ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਜੱਥੇ ਦੇ ਪੁੱਜਣ ਤੇ ਪਾਕਿਸਤਾਨ ਵਿਚਲੇ ਹਾਲਾਤ ਦਾ ਪਤਾ ਲੱਗਣ 'ਤੇ ਚਿੰਤਾ ਹੋਈ ਸੀ ਤੇ ਉਨ੍ਹਾਂ ਨੇ ਸੰਪਰਕ ਵੀ ਕੀਤਾ ਸੀ ਪਰ ਹੁਣ ਜੱਥਾ ਆਪਣੇ ਰੂਟ ਮੁਤਾਬਕ ਅੱਗੇ ਵੱਧ ਰਿਹਾ ਹੈ।
ਇਹ ਵੀ ਪੜ੍ਹੋ: ਗੀਤ ਲਿਖਦੇ-ਲਿਖਦੇ Jaani ਬਣਗੇ ਫਿਲਮ ਰਾਈਟਰ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904