Operation Blue Star: ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਪੰਜਾਬ ਤੋਂ ਲੈ ਕੇ ਵਿਦੇਸ਼ ਤੱਕ ਪਾਰਾ ਚੜ੍ਹਿਆ ਹੋਇਆ ਹੈ। ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ। ਉਧਰ, ਵਿਦੇਸ਼ਾਂ ਵਿੱਚ ਗਰਮ ਖਿਆਲੀ ਐਕਸ਼ਨ ਮੋਡ ਵਿੱਚ ਹਨ। ਅਮਰੀਕਾ ਦੇ ਕੈਲੀਫੋਰਨੀਆ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਵੱਡਾ ਇਕੱਠ ਬੁਲਾਇਆ ਗਿਆ, ਜਿੱਥੇ ਸਮਰਥਕਾਂ ਵੱਲੋਂ ਖੁੱਲ੍ਹੇਆਮ ਖਾਲਿਸਤਾਨ ਦੇ ਝੰਡੇ ਲਹਿਰਾਏ ਗਏ।



ਦੱਸ ਦਈਏ ਕਿ 6 ਜੂਨ ਯਾਨੀ ਮੰਗਲਵਾਰ ਨੂੰ ਹਰਿਮੰਦਰ ਸਾਹਿਬ 'ਚ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ। ਪੁਲਿਸ ਦੀ ਕੋਸ਼ਿਸ਼ ਹੈ ਕਿ ਇਸ ਸਾਲ ਮਾਹੌਲ ਤਣਾਅਪੂਰਨ ਨਾ ਹੋਣ ਦਿੱਤਾ ਜਾਵੇ। ਇਸ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। 


ਡੀਜੀਪੀ (ਸਪੈਸ਼ਲ) ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ ਖੁਦ ਅੰਮ੍ਰਿਤਸਰ ਵਿੱਚ ਡਟੇ ਹੋਏ ਹਨ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਜ਼ਿਲ੍ਹੇ ਵਿੱਚ ਵਾਧੂ ਫੋਰਸ ਭੇਜੀ ਗਈ ਹੈ। ਅੰਮ੍ਰਿਤਸਰ ਵਿੱਚ 3500 ਜਵਾਨ ਤਾਇਨਾਤ ਕੀਤੇ ਗਏ ਹਨ ਤੇ ਅਰਧ ਸੈਨਿਕ ਬਲਾਂ ਦੀਆਂ 5 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।


ਇਸ ਸਭ ਦੇ ਉਲਟ ਵਿਦੇਸ਼ਾਂ ਵਿੱਚ ਗਏ ਖਾਲਿਸਤਾਨੀ ਸਮਰਥਕ ਸ਼ਰੇਆਮ ਖਾਲਿਸਤਾਨ ਦੇ ਝੰਡੇ ਲਹਿਰਾ ਰਹੇ ਹਨ। ਪਿਛਲੇ ਐਤਵਾਰ, ਦੱਖਣੀ ਫਰਾਂਸਿਸਕੋ, ਕੈਲੀਫੋਰਨੀਆ ਵਿੱਚ ਸਿਵਿਕ ਸੈਂਟਰ ਦੇ ਬਾਹਰ ਇੱਕ ਵਿਸ਼ਾਲ ਇਕੱਠ ਬੁਲਾਇਆ ਗਿਆ ਸੀ ਜਿੱਥੇ ਹਜ਼ਾਰਾਂ ਸਿੱਖ ਪਰਿਵਾਰ ਇਕੱਠੇ ਹੋਏ। ਇਨ੍ਹਾਂ ਵਿੱਚ ਖਾਲਿਸਤਾਨੀ ਸਮਰਥਕ ਵੀ ਪਹੁੰਚ ਗਏ, ਜਿਨ੍ਹਾਂ ਨੇ ਖਾਲਿਸਤਾਨੀ ਝੰਡੇ ਲਹਿਰਾਏ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Wrestlers Protest: ਕੀ ਹੁਣ ਪਹਿਲਵਾਨਾਂ ਦਾ ਖਤਮ ਹੋਵੇਗਾ 'ਦੰਗਲ'? ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੱਲੀ 2 ਘੰਟੇ ਮੀਟਿੰਗ


ਇਹ ਵੀ ਪੜ੍ਹੋ : ਖਾਲੀ ਪੇਟ ਐਲੋਵੇਰਾ ਜੂਸ ਪੀਣ ਦੇ ਹਨ ਕਈ ਫਾਇਦੇ ਪਰ ਜੇ ਇਸ ਤਰ੍ਹਾਂ ਪੀਂਦੇ ਹੋ ਤਾਂ ਪੇਟ ਨੂੰ ਹੋ ਸਕਦੈ ਵੱਡਾ ਨੁਕਸਾਨ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ