(Source: ECI/ABP News/ABP Majha)
Vaisakhi 2023: ਵਿਸਾਖੀ ਮੌਕੇ 2965 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਅੱਜ 1052 ਸ਼ਰਧਾਲੂਆਂ ਦਾ ਜਥਾ ਹੋਏਗਾ ਰਵਾਨਾ
Vaisakhi 2023: ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ 1052 ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋ ਰਿਹਾ ਹੈ।
Vaisakhi 2023: ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ 1052 ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋ ਰਿਹਾ ਹੈ। ਜੇਕਰ ਪੂਰੇ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਭਰ ਵਿੱਚੋਂ 2965 ਸਿੱਖ ਸ਼ਰਧਾਲੂ ਪਾਕਿਸਤਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜਾਣਗੇ। 109 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਪਾਕਿਸਤਾਨ ਸਰਕਾਰ ਵੱਲੋਂ ਮਨਜੂਰ ਨਹੀਂ ਕੀਤੇ ਗਏ।
ਜਥੇ ਦੇ ਨਾਲ ਜਾਣ ਵਾਲੇ ਸ਼ਰਧਾਲੂਆਂ ਦੇ ਵਿੱਚ ਖੁਸ਼ੀ ਦਾ ਮਹੌਲ ਹੈ। ਪੱਤਰਕਾਰਾਂ ਦੇ ਨਾਲ਼ ਗਲਬਾਤ ਕਰਦੇ ਹੋਏ ਵੱਖ-ਵੱਖ ਸ਼ਰਧਾਲੂਆਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਮੰਨਦੇ ਹਨ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਉਹ ਪਾਕਿਸਤਾਨ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਹਰ ਰੋਜ਼ ਅਰਦਾਸ ਕਰਦਾ ਹੈ ਕਿ ਜਿੰਨਾ ਗੁਰਧਾਮਾਂ ਨੂੰ ਪੰਥ ਤੋਂ ਵਿਛੋੜਿਆ ਗਿਆ ਹੈ, ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦਿਦਾਰ ਖ਼ਾਲਸਾ ਜੀ ਨੂੰ ਬਖ਼ਸ਼ੋ।
ਇਹ ਵੀ ਪੜ੍ਹੋ: ਗਰਮੀਆਂ 'ਚ ਪੀਂਦੇ ਹੋ ਘੱਟ ਪਾਣੀ ਤਾਂ ਹੋ ਸਕਦੀਆਂ ਇਹ ਪਰੇਸ਼ਾਨੀਆਂ...ਹਾਲੇ ਸ਼ੁਰੂਆਤ ਹੈ, ਅਲਰਟ ਹੋ ਜਾਓ
ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਇਹ ਅਰਦਾਸ ਗੁਰੂਘਰ ਵਿਖੇ ਮਨਜ਼ੂਰ ਹੋਈ ਹੈ ਤੇ ਉਹ ਦਰਸ਼ਨਾਂ ਵਾਸਤੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਇਹ ਜਥਾ ਪਾਕਿਸਤਾਨ ਵਿਖੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਦਾ ਹੋਇਆ ਗੁਰਦਵਾਰਾ ਸ਼੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾ ਕੇ 18 ਅਪ੍ਰੈਲ ਨੂੰ ਵਾਪਸ ਪਰਤੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Indigo Flight: ਜਹਾਜ਼ 'ਚ ਸ਼ਰਾਬੀ ਨੇ ਕਰ ਦਿੱਤਾ ਵੱਡਾ ਕਾਂਡ, ਨਸ਼ੇ 'ਚ ਟੁੰਨ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਲੱਗਾ...