Punjab Budget Session: ਬਜਟ ਸੈਸ਼ਨ ਦੇ ਦੂਜੇ ਦਿਨ ਫਸਣਗੇ ਕੁੰਢੀਆਂ ਦੇ ਸਿੰਗ, ਅਮਨ-ਕਾਨੂੰਨ ਦੀ ਸਥਿਤੀ 'ਤੇ ਸਰਕਾਰ ਨੂੰ ਘੇਰਨਗੇ ਵਿਰੋਧੀ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਏਗੀ। ਅੱਜ ਪ੍ਰਸ਼ਨ ਕਾਲ ਤੋਂ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਤੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ...
Punjab Budget Session: ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਏਗੀ। ਅੱਜ ਪ੍ਰਸ਼ਨ ਕਾਲ ਤੋਂ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਤੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਉਠਾ ਦਿੱਤੀ ਗਈ ਸੀ। ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਮਗਰੋਂ ਅੱਜ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਏਗੀ।
ਹਾਸਲ ਜਾਣਕਾਰੀ ਮੁਤਾਬਕ ਅੱਜ ਪ੍ਰਸ਼ਨ ਕਾਲ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵੱਲੋਂ ਜ਼ਰੂਰੀ ਐਲਾਨ ਕੀਤੇ ਜਾਣਗੇ ਤੇ ਤਿੰਨ ਧਿਆਨ ਦਿਵਾਊ ਮਤੇ ਪੇਸ਼ ਕੀਤੇ ਜਾਣਗੇ। ਅੱਜ ਹੀ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਬਹਿਸ ਹੋਵੇਗੀ ਤੇ ਧੰਨਵਾਦ ਮਤਾ ਪਾਸ ਕੀਤਾ ਜਾਵੇਗਾ।
ਉਧਰ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਹੰਗਾਮਾ ਭਰਿਆ ਰਹਿਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਨੂੰ ਸਦਨ ਵਿੱਚ ਘੇਰਨ ਲਈ ਪੂਰੀ ਤਿਆਰੀ ਕੀਤੀ ਹੋਈ ਹੈ। ਖਾਸ ਗੱਲ ਇਹ ਹੈ ਕਿ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤੱਕ ਮੁੱਖ ਮੁੱਦਾ ਵਿਗੜਦੀ ਕਾਨੂੰਨ ਵਿਵਸਥਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਹਮਲਾਵਰ ਹਨ।
ਅੱਜ ਸਦਨ ਦਾ ਕੰਮ ਪ੍ਰਸ਼ਨ ਕਾਲ ਤੋਂ ਸ਼ੁਰੂ ਹੋ ਰਿਹਾ ਹੈ। ਅਜਿਹੇ 'ਚ ਜ਼ੀਰੋ ਆਵਰ ਨਾ ਹੋਣ ਦਾ ਮੁੱਦਾ ਵੀ ਉੱਠੇਗਾ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਅਮਨ-ਕਾਨੂੰਨ ਦਾ ਮਾਮਲਾ ਉਠਾਉਣਗੇ। ਅਜਨਾਲਾ ਥਾਣੇ 'ਤੇ ਹਮਲੇ ਦੀ ਘਟਨਾ ਵੀ ਸਦਨ ਵਿੱਚ ਗੂੰਜੇਗੀ। ਰਾਜਪਾਲ ਦੇ ਸੰਬੋਧਨ 'ਤੇ ਧੰਨਵਾਦ ਮਤੇ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਸਰਕਾਰ 'ਤੇ ਹਮਲਾ ਕਰਨ ਦਾ ਮੌਕਾ ਨਹੀਂ ਖੁੰਝਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ