ਚੰਡੀਗੜ੍ਹ: ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

 

 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰ ਕੇ ਕਿਹਾ ਕਿ ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..

ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..

— Bhagwant Mann (@BhagwantMann) May 23, 2022

ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸ਼ਸਤਰ ਵਿੱਦਿਆ ਦੇ ਨਿਪੁੰਨ, ਹੱਕ-ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜਜ਼ਬਾ ਭਰਨ ਵਾਲੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।