ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਰ ਹੈ ਕਿ ਕਿਸਾਨ ਅੰਦੋਲਨ ਕਰਕੇ ਪੈਦਾ ਹੋ ਰਹੇ ਹਾਲਾਤ ਪੰਜਾਬ ਲਈ ਖਤਰਨਾਕ ਬਣ ਸਕਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਫਾਇਦਾ ਪਾਕਿਸਤਾਨ ਤੇ ਚੀਨ ਉਠਾ ਸਕਦੇ ਹਨ ਜਿਸ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅੰਦਰੂਨੀ ਸਰੱਖਿਆ ਲਈ ਸੰਕਟ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨੀ ਸੰਕਟ ਨੂੰ ਸੁਲਝਾਉਣ ਵਿੱਚ ਦੇਰੀ ਕਰਕੇ ਕੇਂਦਰ ਸਰਕਾਰ ਪਾਕਿਸਤਾਨ ਨੂੰ ਪੰਜਾਬ ਵਿੱਚ ਵਧੀ ਬੇਚੈਨੀ ਦਾ ਫਾਇਦਾ ਚੁੱਕਣ ਦਾ ਮੌਕਾ ਦੇ ਰਹੀ ਹੈ।
ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਪਾਕਿਸਤਾਨ ਪੰਜਾਬ ਦੀ ਜਵਾਨੀ ਵਿੱਚ ਪਾਈ ਜਾਂਦੀ ਨਿਰਾਸ਼ਾ ਦਾ ਲਾਹਾ ਚੁੱਕਦਾ ਆਇਆ ਹੈ ਪਰ ਇਸ ਵੇਲੇ ਦਿੱਲੀ ਇਸ ਬਾਰੇ ਸੁੱਤੀ ਪਈ ਹੈ। ਪਾਕਿਸਤਾਨ ਤੇ ਚੀਨ ਦਰਮਿਆਨ ਆਰਥਿਕ ਤੇ ਫੌਜੀ ਗੱਠਜੋੜ ਦੇ ਕਾਰਨ ਅੱਜ ਸਥਿਤੀ ਬਹੁਤ ਖਰਾਬ ਹੈ ਜੋ ਕਿ ਭਾਰਤ ਲਈ ਚੰਗਾ ਸੂਚਕ ਨਹੀਂ। ਉਨ੍ਹਾਂ ਪਾਕਿਸਤਾਨ ਤੇ ਚੀਨ ਦਰਮਿਆਨ ਵਧ ਰਹੀ ਆਰਥਿਕ ਤੇ ਸੈਨਿਕ ਸਾਂਝ ਨੂੰ ਭਾਰਤ ਦੀ ‘ਕੂਟਨੀਤਿਕ ਨਾਕਾਮੀ’ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਜੰਗ ਹੁੰਦੀ ਹੈ ਤੇ ਪਾਕਿਸਤਾਨ ਤੇ ਚੀਨ ਇੱਕ ਹੋ ਜਾਣਗੇ ਤੇ ਪੰਜਾਬ ਜੰਗ ਦੀ ਮਾਰ ਹੇਠ ਹੋਵੇਗਾ ਕਿਉਂ ਜੋ ਇਸ ਦੀ ਪਾਕਿਸਤਾਨ ਨਾਲ 600 ਕਿਲੋਮੀਟਰ ਲੰਮੀ ਸਰਹੱਦ ਲਗਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 1947 ਤੋਂ ਹੀ ਸਾਡੇ ਨਾਲ ਚਾਲਾਂ ਖੇਡ ਰਿਹਾ ਹੈ ਉਹ ਕਿਵੇਂ ਅਤੀਤ ਨੂੰ ਦਫ਼ਨਾ ਸਕਦੇ ਹਨ? ਉਨ੍ਹਾਂ ਕਿਹਾ ਕਿ ਪਾਕਿ ਫੌਜ ਤੇ ਆਈਐਸਆਈ ਭਾਰਤ ਨਾਲ ਹਮੇਸ਼ਾ ਤਣਾਅ ਵਧਾਉਣ ਲਈ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਤੇ ਕਦੇ ਵੀ ਸ਼ਾਂਤੀ ਕਾਇਮ ਨਹੀਂ ਰਹਿਣ ਦੇਣਗੇ।
ਇਹ ਵੀ ਪੜ੍ਹੋ: ਬੇਟਾ ਕਿਸਾਨ ਅੰਦੋਲਨ 'ਚ ਗਿਆ ਤਾਂ ਪਿਓ ਨੇ ਕੀਤਾ ਜਾਇਦਾਦ 'ਚੋਂ ਬੇਦਖਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904