Mohali News : ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ, ਕਲਪਨਾ ਕੇ. ਆਈ.ਐਫ.ਐਸ. ਨੇ ਦੱਸਿਆ ਕਿ ਅੱਠ ਘੰਟੇ ਤੋਂ ਵੱਧ ਸਮੇਂ ਤੱਕ ਵੈਟਰਨਰੀ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਛੱਤਬੀੜ ਚਿੜੀਆਘਰ ਦੇ ਵੈਟਰਨਰੀ ਹਸਪਤਾਲ ਦੇ ਨਵਜਾਤ ਦੇਖਭਾਲ ਯੂਨਿਟ ਵਿੱਚ ਮਾਦਾ ਬਾਘ ਗੌਰੀ ਦੇ 2 ਜੀਵਤ ਬੱਚਿਆਂ ਵਿੱਚੋਂ ਇੱਕ ਦੀ ਮੌਤ ਹੋ ਗਈ।
ਵਧੇਰੇ ਜਾਣਕਾਰੀ ਦਿੰਦੇ ਹੋਏ, ਫੀਲਡ ਡਾਇਰੈਕਟਰ ਨੇ ਦੱਸਿਆ ਕਿ 06.08.2023 ਨੂੰ ਮਾਂ ਗੌਰੀ ਦੁਆਰਾ ਹੌਲੀ-ਹੌਲੀ ਦੂਰ ਕਰ ਦਿੱਤੇ ਗਏ, ਇਸ ਬੱਚੇ ਜੋ ਤਿੰਨ ਦਿਨ ਦਾ ਸੀ, ਨੂੰ ਪ੍ਰੋਟੋਕੋਲ ਅਨੁਸਾਰ ਮਾਂ ਤੋਂ ਵੱਖ ਕਰਕੇ ਛੱਤਬੀੜ ਚਿੜੀਆਘਰ ਦੇ ਵੈਟਰਨਰੀ ਹਸਪਤਾਲ ਦੇ ਨਵਜਾਤ ਦੇਖਭਾਲ ਯੂਨਿਟ ਵਿੱਚ ਲਿਜਾਇਆ ਗਿਆ ਪਰ ਵੈਟਰਨਰੀ ਟੀਮ ਦੀਆਂ 8 ਘੰਟੇ ਤੋਂ ਵੱਧ ਕੋਸ਼ਿਸ਼ਾਂ ਦੇ ਬਾਵਜੂਦ ਅਗਲੇ ਦਿਨ ਇਸ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮਾਦਾ ਬਾਘ ਆਪਣੇ ਦੂਜੇ ਬੱਚੇ ਦੇ ਨਾਲ ਸਾਧਾਰਨ ਵਿਵਹਾਰ ਦਾ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੂਜੇ ਬੱਚੇ ਨੂੰ ਬਿਲਕੁਲ ਠੀਕ ਤੇ ਤੰਦਰੁਸਤ ਢੰਗ ਨਾਲ ਦੁੱਧ ਚੁੰਘਦੇ ਦੇਖਿਆ ਗਿਆ ਹੈ ਅਤੇ ਚਿੜੀਆਘਰ ਦੀ ਟੀਮ 24x7 ਸੀਸੀਟੀਵੀ ਨਿਗਰਾਨੀ ਅਧੀਨ ਮਾਂ ਅਤੇ ਬੱਚੇ ਦੇ ਵਿਵਹਾਰ ਦੀ ਨਿਗਰਾਨੀ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ, ਕਲਪਨਾ ਕੇ. ਆਈ.ਐਫ.ਐਸ. ਨੇ ਦੱਸਿਆ ਕਿ ਅੱਠ ਘੰਟੇ ਤੋਂ ਵੱਧ ਸਮੇਂ ਤੱਕ ਵੈਟਰਨਰੀ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਛੱਤਬੀੜ ਚਿੜੀਆਘਰ ਦੇ ਵੈਟਰਨਰੀ ਹਸਪਤਾਲ ਦੇ ਨਵਜਾਤ ਦੇਖਭਾਲ ਯੂਨਿਟ ਵਿੱਚ ਮਾਦਾ ਬਾਘ ਗੌਰੀ ਦੇ 2 ਜੀਵਤ ਬੱਚਿਆਂ ਵਿੱਚੋਂ ਇੱਕ ਦੀ ਮੌਤ ਹੋ ਗਈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ