ਚੰਡੀਗੜ੍ਹ: ਲੁਧਿਆਣਾ ਦੇ ਮੁੱਲਾਂਪੁਰ ਦਾਖਾ ਬਲਾਤਕਾਰ ਕੇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਕੀ ਮੁਲਜਮਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਵਿੱਚ ਛੇ ਮੁਲਜ਼ਮ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਹੈ।


ਇਹ ਵੀ ਪੜ੍ਹੋ- ਲੁਧਿਆਣਾ ਸਮੂਹਿਕ ਬਲਾਤਕਾਰ 'ਤੇ ਪੁਲਿਸ ਦਾ ਵੱਡਾ ਐਕਸ਼ਨ

ਮਾਮਲੇ ’ਤੇ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਪੁਲਿਸ ਨੇ ਛੇ ਮੁਲਜ਼ਮਾਂ ਦੇ ਸਕੈੱਚ ਵੀ ਜਾਰੀ ਕਰਵਾਏ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਦਾਖਾ 'ਚ ਤਾਇਨਾਤ ਏਐਸਆਈ ਵਿਦਿਆ ਰਤਨ ਨੂੰ ਡਿਊਟੀ ਵਿੱਚ ਕੁਤਾਹੀ ਦੇ ਇਲਜ਼ਾਮ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸੂਬੇ 'ਚ ਸੁਰੱਖਿਅਤ ਨਹੀਂ ਔਰਤਾਂ, ਲੁਧਿਆਣਾ 'ਚ 12 ਲੋਕਾਂ ਨੇ ਕੀਤਾ ਗੈਂਗਰੇਪ

ਵੇਰਵਿਆਂ ਮੁਤਾਬਕ ਲੜਕੀ ਤੇ ਉਸ ਦਾ ਇਕ ਦੋਸਤ ਜਦ ਈਸੇਵਾਲ ਪਿੰਡ ਵੱਲ ਕਾਰ ਵਿਚ ਜਾ ਰਹੇ ਸਨ ਤਾਂ ਰਾਹ ਵਿੱਚ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕਿਆ। ਉਨ੍ਹਾਂ ਵਿੱਚੋਂ ਦੋ ਜਣੇ ਕਾਰ ਦਾ ਸ਼ੀਸ਼ਾ ਇੱਟ ਨਾਲ ਤੋੜ ਕੇ ਵਾਹਨ ਵਿੱਚ ਜ਼ਬਰੀ ਵੜ ਗਏ। ਇਸ ਤੋਂ ਬਾਅਦ ਉਨ੍ਹਾਂ ਕੁਝ ਹੋਰ ਵਿਅਕਤੀਆਂ ਨੂੰ ਵੀ ਸੱਦ ਲਿਆ ਤੇ ਲੜਕੀ ਨੂੰ ਖਾਲੀ ਪਲਾਟ ਵਿੱਚ ਲੈ ਗਏ ਜਿੱਥੇ ਮਹਿਲਾ ਨੂੰ ਬੰਧਕ ਬਣਾ ਕੇ ਉਸ ਨਾਲ 12 ਜਣਿਆਂ ਨੇ ਬਲਾਤਕਾਰ ਕੀਤਾ।