ਜਨਮਦਿਨ ਮਨਾਉਣ ਗਏ ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਚੋਂ ਇੱਕ ਦੀ ਲਾਸ਼ ਹੋਈ ਬਰਾਮਦ, ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
Faridkot news: ਪਿਛਲੇ ਦਿਨੀਂ ਦੋਸਤ ਦੀ ਜਨਮ ਦਿਨ ਦੀ ਪਾਰਟੀ ਮਨਾਉਣ ਆਏ ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
Faridkot news: ਪਿਛਲੇ ਦਿਨੀਂ ਦੋਸਤ ਦੀ ਜਨਮ ਦਿਨ ਦੀ ਪਾਰਟੀ ਮਨਾਉਣ ਆਏ ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ ਨੌਜਵਾਨ ਹਰਮਨ ਦੀ ਲਾਸ਼ ਘਟਨਾ ਵਾਲੀ ਥਾਂ ਤੋਂ ਕਰੀਬ 15 ਕਿਲੋਮੀਟਰ ਦੂਰ ਚੱਕ ਮੋਦਲੇ ਵਾਲਾ ਕੋਲੋਂ ਬਰਾਮਦ ਕੀਤੀ ਗਈ ਹੈ ਜਦਕਿ ਬਾਕੀ ਦੋ ਨੌਜਵਾਨਾਂ ਦੀ ਭਾਲ ਲਈ ਐੱਨ. ਡੀ. ਆਰ. ਐੱਫ਼. ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਜਗਮੋਹਨ ਮਾਪਿਆਂ ਦਾ ਇਕਲੌਤਾ ਪੁੱਤ ਸੀ
ਦੱਸਿਆ ਜਾ ਰਿਹਾ ਹੈ ਕਿ ਜਗਮੋਹਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਪੁੱਤ ਦੀ ਲਾਸ਼ ਮਿਲਣ 'ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵਿਸਾਖੀ ਵਾਲੇ ਦਿਨ ਪਿੰਡ ਬੀਹਲੇਵਾਲਾ ਦੇ 5 ਨੌਜਵਾਨ ਆਪਣੇ ਦੋਸਤ ਦਾ ਜਨਮਦਿਨ ਮਨਾਉਣ ਲਈ ਸਰਹਿੰਦ ਨਹਿਰ ਕਿਨਾਰੇ ਆਏ ਸਨ। ਇਸ ਦੌਰਾਨ ਉਨ੍ਹਾਂ ਵਿੱਚੋਂ 2 ਨੌਜਵਾਨ ਕੁਝ ਸਾਮਾਨ ਲੈਣ ਲਈ ਕਾਰ 'ਚ ਸਵਾਰ ਹੋ ਕੇ ਸ਼ਹਿਰ ਨੂੰ ਚੱਲ ਗਏ ਅਤੇ ਬਾਕੀ ਦੋ ਨੌਜਵਾਨ ਨਹਿਰ ਕਿਨਾਰੇ ਹੀ ਰਹੇ।
ਇਹ ਵੀ ਪੜ੍ਹੋ: Amritsar News : ਭਾਰਤ- ਪਾਕਿ ਸਰਹੱਦ ’ਤੇ ਬੀਐੱਸਐੱਫ ਨੇ ਖਦੇੜਿਆ ਪਾਕਿਸਤਾਨੀ ਡਰੋਨ , ਹੈਰੋਇਨ ਬਰਾਮਦ
ਤੇਜ਼ ਰਫਤਾਰ ਨਾਲ ਆ ਰਹੀ ਕਾਰ ਪਟੜੀ ਨਾਲ ਟਕਰਾਈ
ਇਸ ਦੌਰਾਨ ਜਦੋਂ ਕਾਰ ਸਵਾਰ ਨੌਜਵਾਨ ਵਾਪਸ ਆ ਰਹੇ ਸਨ ਤਾਂ ਗੱਡੀ ਤੇਜ਼ ਰਫ਼ਤਾਰ ਹੋ ਕਾਰਨ ਕਾਰ ਬੇਕਾਬੂ ਹੋ ਕੇ ਪਟੜੀ ਨਾਲ ਜਾ ਟਕਰਾਈ ਅਤੇ ਫਿਰ ਉੱਛਲ ਕੇ ਨਹਿਰ 'ਚ ਡਿੱਗ ਗਈ।
ਤਿੰਨੋਂ ਨੌਜਵਾਨ ਨਹਿਰ ‘ਚ ਰੁੜ੍ਹ ਗਏ ਸਨ
ਇਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਕਾਰ ਨੂੰ ਤਾਂ ਬਾਹਰ ਕੱਢ ਲਿਆ ਗਿਆ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਤਿੰਨੋਂ ਨੌਜਵਾਨ ਰੁੜ੍ਹ ਗਏ। ਦੱਸ ਦੇਈਏ ਕਿ ਲਾਪਤਾ ਨੌਜਵਾਨਾਂ ਦੀ ਪਛਾਣ ਜਗਮੋਹਣ ਸਿੰਘ, ਹਰਮਨਜੋਤ ਸਿੰਘ, ਦਵਿੰਦਰ ਸਿੰਘ ਵਜੋਂ ਹੋਈ ਸੀ, ਜਿਨ੍ਹਾਂ ਵਿੱਚੋਂ ਜਗਮੋਹਣ ਦੀ ਲਾਸ਼ ਅੱਜ ਬਰਾਮਦ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਜਲਾਲਾਬਾਦ 'ਚ ਵਾਪਰਿਆ ਦਿਲ ਦਹਿਲਾਉਣ ਵਾਲਾ ਹਾਦਸਾ, ਟਰਾਲਾ ਚਾਲਕ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਦਰੜਿਆ