Rupnagar News : ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਚੌਂਤਾ ਵਿੱਚ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਸਤਲੁਜ ਦਰਿਆ ਦੇ ਦੂਜੇ ਪਾਸੇ ਤੋਂ ਖੇਤਾਂ ਵਿੱਚ ਕੰਮ ਕਰਕੇ ਕੁਝ ਲੋਕ ਕਿਸ਼ਤੀ ਰਾਹੀਂ ਆਪਣੇ ਘਰਾਂ ਨੂੰ ਪਰਤ ਰਹੇ ਸਨ। ਇਸ ਦੌਰਾਨ ਸੰਤੁਲਨ ਵਿਗੜਨ ਨਾਲ ਕਿਸ਼ਤੀ ਪਲਟ ਗਈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਵਿਅਕਤੀ ਲਾਪਤਾ ਹੈ।

 

ਦੱਸਿਆ ਜਾ ਰਿਹਾ ਹੈ ਕਿ ਰਾਮ ਲੁਭਾਇਆ ਪੁੱਤਰ ਹਰਦੇਵ ਲਾਲ ਉਮਰ ਕਰੀਬ 32 ਸਾਲ ਦੀ ਇਸ ਹਾਦਸੇ ਵਿਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਕੁਝ ਸਮੇਂ ਬਾਅਦ ਦਰਿਆ 'ਚੋਂ ਬਾਹਰ ਕੱਢੀ ਗਈ ਹੈ, ਜਦਕਿ ਦੂਜਾ ਵਿਅਕਤੀ ਭਗਤ ਰਾਮ ਪੁੱਤਰ ਸਦਾ ਰਾਮ ਅਜੇ ਲਾਪਤਾ ਹੈ। ਕਿਸ਼ਤੀ ਵਿੱਚ ਕਰੀਬ 7 ਲੋਕ ਸਵਾਰ ਸਨ। ਲਾਪਤਾ ਵਿਅਕਤੀ ਦੀ ਤਲਾਸ਼ ਲਈ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਤੇ ਗੋਤਾਖੋਰਾਂ ਨੂੰ ਬੁਲਾਇਆ ਗਿਆ।

 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ, ਨੌਜਵਾਨ ਦੀ ਮੌਤ


ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਵਿਅਕਤੀ ਨੂਰਪੁਰ ਬੇਦੀ ਦੇ ਪਿੰਡ ਮੂਸਾਪੁਰ ਦੇ ਰਹਿਣ ਵਾਲੇ ਸਨ ਅਤੇ ਉਹ ਸਤਲੁਜ ਤੋਂ ਪਾਰ ਖੇਤਾਂ ਵਿੱਚ ਕੰਮ ਕਰਨ ਗਏ ਸਨ। ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਅਚਾਨਕ ਸਤਲੁਜ ਕਿਨਾਰੇ ਪਹੁੰਚਣ ਤੋਂ ਪਹਿਲਾਂ ਕਿਸ਼ਤੀ ਦੇ ਡਾਵਾਂਡੋਲ ਹੋਣ ਨਾਲ ਉਸ ਵਿੱਚ ਪਾਣੀ ਭਰ ਗਿਆ, ਜੋ ਵੇਖਦੇ ਹੀ ਵੇਖਦੇ ਡੂੰਘੇ ਪਾਣੀ ’ਚ ਡੁੱਬ ਗਈ। ਜਿਸ ਵਿੱਚ ਇਕ ਵਿਅਕਤੀ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ ਅਤੇ ਉਸ ਦੀ ਲਾਸ਼ ਨੂੰ ਪਾਣੀ 'ਚੋਂ ਬਾਹਰ ਕੱਢ ਲਿਆ ਗਿਆ ਹੈ। 

 

ਇਹ ਵੀ ਪੜ੍ਹੋ :  ਭੀੜ ਦਿਖਾਉਣ ਲਈ ਕੇਜਰੀਵਾਲ ਦੇ ਰੋਡ ਸ਼ੋਅ 'ਚ ਦੂਜੇ ਜ਼ਿਲ੍ਹਿਆਂ ਤੋਂ ਲੋਕ ਕਿਰਾਏ ’ਤੇ ਲਿਆਂਦੇ: ਨਵਜੋਤ ਸਿੱਧੂ

ਕਿਸ਼ਤੀ ’ਚ ਸਵਾਰ ਪਿੰਡ ਬਜਰੂੜ ਦੇ ਸੋਹਣ ਸਿੰਘ ਨੇ ਕਿਸ਼ਤੀ ਸਵਾਰਾਂ ਨੂੰ ਬਚਾਉਣ ਲਈ ਤੁਰੰਤ ਦਰਿਆ ’ਚ ਛਾਲ ਮਾਰ ਕੇ ਲਾਗੇ ਹੀ ਕੰਮ ਕਰ ਰਹੇ ਮਛੇਰਿਆਂ ਦੀ ਸਹਾਇਤਾ ਨਾਲ ਪਾਣੀ ’ਚ ਡੁੱਬੀਆਂ 3 ਔਰਤਾਂ ’ਚ ਸ਼ਾਮਲ ਪਿੰਡ ਮੂਸਾਪੁਰ ਦੀ ਔਰਤ ਗੁਰਮੀਤ ਕੌਰ ਪਤਨੀ ਹਰਜੀਤ ਸਿੰਘ, ਮਿ੍ਰਤਕ ਰਾਮ ਲੁਭਾਇਆ ਦੀ ਪਤਨੀ ਬਲਜੀਤ ਕੌਰ ਅਤੇ ਪਿੰਡ ਬਜਰੂੜ ਤੋਂ ਉਸ ਦੀ ਭੂਆ ਸ਼ੀਲਾ ਦੇਵੀ ਅਤੇ ਉਸਦੇ ਲੜਕੇ ਹਰਮੋਹਣ ਸਿੰਘ ਨੂੰ ਬਚਾ ਲਿਆ ਗਿਆ ਜਦਕਿ ਰਾਮ ਲੁਭਾਇਆ ਨੂੰ ਭਾਵੇਂ ਪਾਣੀ ’ਚੋਂ ਕੁਝ ਹੀ ਦੇਰ ਬਾਅਦ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।