ਮੁਹਾਲੀ: ਐਸਏਐਸ ਨਗਰ ਮੁਹਾਲੀ ਅਧੀਨ ਪੈਂਦੇ ਜ਼ੀਰਕਪੁਰ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਹੈ। ਪੰਜਾਬ ਪੁਲਿਸ ਤੇ ਯੋਜਨਾਬੱਧ ਜੁਰਮ ਰੋਕੂ ਦਸਤੇ ਦੇ ਸਾਂਝੇ ਆਪ੍ਰੇਸ਼ਨ ਤਹਿਤ ਕੀਤੀ ਕਾਰਵਾਈ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਬਦਮਾਸ਼ ਦੀ ਮੌਤ ਹੋ ਗਈ ਹੈ ਜਦਕਿ ਦੋ ਗ੍ਰਿਫ਼ਤਾਰ ਹੋਏ ਹਨ।
ਮ੍ਰਿਤਕ ਦੀ ਸ਼ਨਾਖ਼ਤ ਅੰਕਿਤ ਭਾਦੂ ਵਜੋਂ ਹੋਈ ਹੈ। ਪੁਲਿਸ ਮੁਤਾਬਕ ਜ਼ੀਰਕਪੁਰ ਦੀ ਪੀਰ ਮੁੱਛਲਾ ਇਲਾਕੇ ਵਿੱਚ ਸਥਿਤ ਕ੍ਰਿਸ਼ਨਾ ਅਪਾਰਟਮੈਂਟ 'ਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਬਦਮਾਸ਼ਾਂ ਦੇ ਲੁਕੇ ਹੋਣ ਦੀ ਖ਼ਬਰ ਸੀ। ਪੁਲਿਸ ਤੇ ਓਪੂ ਦੀਆਂ ਟੀਮਾਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਮਾਰਿਆ ਤਾਂ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ।
ਪੁਲਿਸ ਦੀ ਜਵਾਬੀ ਕਾਰਵਾਈ 'ਚ ਇੱਕ ਗੈਂਗਸਟਰ ਮਾਰਿਆ ਗਿਆ। ਮੁਕਾਬਲੇ ਵਿੱਚ ਪੁਲਿਸ ਦੇ ਏਐਸਆਈ ਨੂੰ ਵੀ ਗੋਲ਼ੀ ਲੱਗਣ ਦੀ ਖ਼ਬਰ ਹੈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਬਾਰੇ ਵਿਸਥਾਰਤ ਜਾਣਕਾਰੀ ਜਲਦ ਹੀ ਜਾਣਕਾਰੀ ਹੀ ਦਿੱਤੀ ਜਾਵੇਗੀ।