ਪੜਚੋਲ ਕਰੋ

‘ਇੱਕ ਵਿਧਾਇਕ-ਇੱਕ ਪੈਨਸ਼ਨ’ ਲਾਗੂ ਹੋਣ ਨਾਲ ਤਿੰਨ ਸਾਬਕਾ ਮੁੱਖ ਮੰਤਰੀਆਂ ਸਣੇ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਨੂੰ ਵੱਡਾ ਝਟਕਾ

ਪੰਜਾਬ ਵਿੱਚ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਕਾਨੂੰਨ ਲਾਗੂ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲਿਆਂਦੇ ਗਏ ਇਸ ਨਿਯਮ ਦੀ ਕਾਫੀ ਸ਼ਲਾਘਾ ਹੋ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਕਾਨੂੰਨ ਲਾਗੂ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲਿਆਂਦੇ ਗਏ ਇਸ ਨਿਯਮ ਦੀ ਕਾਫੀ ਸ਼ਲਾਘਾ ਹੋ ਰਹੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨਾਲ ਸਬੰਧਤ ਸਾਬਕਾ ਮੁੱਖ ਮੰਤਰੀਆਂ, ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਵੱਡਾ ਝਟਕਾ ਲੱਗੇਗਾ। ਇਨ੍ਹਾਂ ਵਿੱਚ ਤਿੰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਭੱਠਲ ਵੀ ਸ਼ਾਮਲ ਹਨ। 

ਇਸ ਤੋਂ ਇਲਾਵਾ ਲਾਲ ਸਿੰਘ, ਸਰਵਣ ਸਿੰਘ ਫਿਲੌਰ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਤੋਤਾ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਬਾਦਲ, ਓਮ ਪ੍ਰਕਾਸ਼ ਸੋਨੀ, ਨਿਰਮਲ ਸਿੰਘ ਕਾਹਲੋਂ, ਰਾਕੇਸ਼ ਪਾਂਡੇ, ਬਲਬੀਰ ਸਿੰਘ ਘੁੰਨਸ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਵੀ ਝਟਕਾ ਲੱਗੇਗਾ ਕਿਉਂਕਿ ਇਹ ਇੱਕ ਤੋਂ ਵੱਧ ਪੈਨਸ਼ਨ ਦੇ ਹੱਕਦਾਰ ਹਨ। 

ਦੱਸ ਦਈਏ ਕਿ ਸੂਬੇ ਵਿੱਚ ‘ਆਪ’ ਸਰਕਾਰ ਦਾ ਗਠਨ ਹੁੰਦਿਆਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਨਾ ਲੈਣ ਦਾ ਐਲਾਨ ਕਰਦਿਆਂ ਆਪਣੀ ਸਾਰੀ ਪੈਨਸ਼ਨ ਪੰਜਾਬ ਦੀ ਭਲਾਈ ’ਤੇ ਲਾਉਣ ਲਈ ਸਰਕਾਰ ਨੂੰ ਪੱਤਰ ਲਿਖਿਆ ਸੀ। ਇਸ ਤੋਂ ਇਲਾਵਾ ਹੋਰ ਲੀਡਰਾਂ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਸੀ। ਉਂਝ ਕਈ ਲੀਡਰਾਂ ਨੇ ਇਸ ਫੈਸਲੇ ਦਾ ਅੰਦਰੋਂ-ਅੰਦਰੀ ਵਿਰੋਧ ਵੀ ਕੀਤਾ ਸੀ।

ਦਰਅਸਲ ਪੰਜਾਬ ਵਿਧਾਨ ਸਭਾ ਵੱਲੋਂ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ‘ਦ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਤੇ ਮੈਡੀਕਲ ਸਹੂਲਤ ਰੈਗੂਲੇਸ਼ਨ) ਸੋਧ ਐਕਟ 2022 ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ 25 ਮਾਰਚ ਨੂੰ ਸੂਬੇ ਦੇ ਵਿਧਾਇਕਾਂ ਨੂੰ ਪੈਨਸ਼ਨੀ ਗੱਫਿਆਂ ਦੀ ਥਾਂ ਸਿਰਫ਼ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਤੇ ਜੂਨ ’ਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਸੀ। ਇਹ ਬਿੱਲ ਪ੍ਰਵਾਨਗੀ ਲਈ ਜੂਨ ਦੇ ਅਖੀਰ ਤੋਂ ਹੀ ਰਾਜਪਾਲ ਕੋਲ ਪਿਆ ਸੀ। 

ਨਵੇਂ ਕਾਨੂੰਨ ਮੁਤਾਬਕ ਵਿਧਾਇਕੀ ਦੀ ਮਿਆਦ ਖ਼ਤਮ ਹੋਣ ਮਗਰੋਂ ਹੁਣ ਉਨ੍ਹਾਂ ਨੂੰ ਸਿਰਫ਼ 60 ਹਜ਼ਾਰ ਰੁਪਏ ਦੇ ਨਾਲ ਹੋਰ ਭੱਤਿਆਂ ਦੀ ਅਦਾਇਗੀ ਕੀਤੀ ਜਾਵੇਗੀ। ਇਹ ਅਦਾਇਗੀ 75 ਹਜ਼ਾਰ ਰੁਪਏ ਦੇ ਕਰੀਬ ਮੰਨੀ ਜਾਂਦੀ ਹੈ। ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਭਾਵੇਂ ਕੋਈ ਵੀ ਸਿਆਸਤਦਾਨ ਕਿੰਨੀ ਵਾਰ ਵਿਧਾਇਕ ਚੁਣਿਆ ਗਿਆ ਹੋਵੇ, ਉਸ ਨੂੰ ਇੱਕ ਹੀ ਪੈਨਸ਼ਨ ਨਾਲ ਗੁਜ਼ਾਰਾ ਕਰਨਾ ਪਵੇਗਾ। 

ਮੁੱਖ ਮੰਤਰੀ ਨੇ ਆਪਣੇ ਐਲਾਨ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਸੀ ਕਿ ਕਈ ਸਾਬਕਾ ਵਿਧਾਇਕਾਂ ਨੂੰ ਦੋ ਲੱਖ, 3 ਲੱਖ, 5 ਲੱਖ ਤੇ ਕਈ ਤਾਂ ਅਜਿਹੇ ਹਨ ਜਿਨ੍ਹਾਂ ਨੂੰ 7 ਲੱਖ ਰੁਪਏ ਤੱਕ ਪੈਨਸ਼ਨ ਮਿਲਦੀ ਹੈ। ਵਿਧਾਇਕ ਤੇ ਸੰਸਦ ਮੈਂਬਰ ਰਹਿ ਚੁੱਕੀਆਂ ਹਸਤੀਆਂ ਨੂੰ ਛੋਟ ਦਿੱਤੀ ਗਈ ਹੈ ਕਿ ਉਹ ਇੱਕੋ ਸਮੇਂ ਸਾਬਕਾ ਵਿਧਾਇਕ ਤੇ ਸਾਬਕਾ ਸੰਸਦ ਮੈਂਬਰ ਵਾਲੀ ਭਾਵ ਦੋਵੇਂ ਪੈਨਸ਼ਨ ਹਾਸਲ ਕਰਨ ਦਾ ਹੱਕ ਰੱਖਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget