(Source: ECI/ABP News)
ਕਾਨੂੰਗੋ ਨੂੰ ਹੋਇਆ ਕੋਰੋਨਾ ਵਾਇਰਸ, ਲੁਧਿਆਣਾ 'ਚ ਮਰੀਜ਼ਾਂ ਦੀ ਗਿਣਤੀ 15
ਹੁਣ ਲੁਧਿਆਣਾ ਜ਼ਿਲ੍ਹਾ ਅਧੀਨ ਪੈਂਦੇ ਕਸਬਾ ਪਾਇਲ ਦੇ ਇਕ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਈ ਹੈ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 15 ਹੋ ਗਈ ਹੈ
![ਕਾਨੂੰਗੋ ਨੂੰ ਹੋਇਆ ਕੋਰੋਨਾ ਵਾਇਰਸ, ਲੁਧਿਆਣਾ 'ਚ ਮਰੀਜ਼ਾਂ ਦੀ ਗਿਣਤੀ 15 one more cororna positive in ludhiana punjab ਕਾਨੂੰਗੋ ਨੂੰ ਹੋਇਆ ਕੋਰੋਨਾ ਵਾਇਰਸ, ਲੁਧਿਆਣਾ 'ਚ ਮਰੀਜ਼ਾਂ ਦੀ ਗਿਣਤੀ 15](https://static.abplive.com/wp-content/uploads/sites/5/2020/04/17144022/payal.jpg?impolicy=abp_cdn&imwidth=1200&height=675)
ਰਮਨਦੀਪ ਕੌਰ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤਹਿਤ ਹੁਣ ਲੁਧਿਆਣਾ ਜ਼ਿਲ੍ਹਾ ਅਧੀਨ ਪੈਂਦੇ ਕਸਬਾ ਪਾਇਲ ਦੇ ਇੱਕ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਈ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਏਸੀਪੀ ਦੇ ਸੰਪਰਕ ਵਿੱਚ ਆਏ ਤਿੰਨ ਲੋਕ ਪੌਜ਼ੇਟਿਵ ਆਏ ਹਨ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 15 ਹੋ ਗਈ ਹੈ।
ਪੀੜਤ 58 ਸਾਲਾ ਗੁਰਮੇਲ ਸਿੰਘ ਮਾਲ ਵਿਭਾਗ 'ਚ ਕਾਨੂੰਗੋ ਹੈ ਜੋ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਹਸਪਤਾਲ 'ਚ ਦਾਖ਼ਲ ਸੀ। ਗੁਰਮੇਲ ਸਿੰਘ ਦੀ ਰਿਪੋਰਟ ਪੌਜ਼ਟਿਵ ਆਉਣ ਮਗਰੋਂ ਇਲਾਕੇ 'ਚ ਸਹਿਮ ਦਾ ਮਾਹੌਲ ਹੈ। ਜਿਸ ਮਗਰੋਂ ਪਾਇਲ ਦੇ ਐਸਡੀਐਮ ਦੀਆਂ ਹਦਾਇਤਾਂ ਮੁਤਾਬਕ ਸਾਵਧਾਨੀ ਵਜੋਂ ਜਿਸ ਇਲਾਕੇ 'ਚ ਗੁਰਮੇਲ ਸਿੰਘ ਦਾ ਪਰਿਵਾਰ ਰਹਿੰਦਾ ਹੈ ਉਸਨੂੰ ਸੀਲ ਕਰ ਦਿੱਤਾ ਗਿਆ ਹੈ।
ਪਾਇਲ 'ਚ ਕੋਰੋਨਾ ਵਾਇਰਸ ਦਾ ਇਹ ਦੂਜਾ ਕੇਸ ਹੈ ਇਸ ਤੋਂ ਪਹਿਲਾਂ ਪਾਇਲ ਹਲਕੇ ਦੇ ਪਿੰਡ ਰਾਜਗੜ੍ਹ ਤੋਂ ਆਇਆ ਇਕ ਜਮਾਤੀ ਕੋਰੋਨਾ ਪੌਜ਼ਟਿਵ ਪਾਇਆ ਗਿਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)