ਪੜਚੋਲ ਕਰੋ
ਖ਼ਾਲਿਸਤਾਨ ਗ਼ਦਰ ਫੋਰਸ ਦਾ ਇੱਕ ਹੋਰ ਮੈਂਬਰ ਗ੍ਰਿਫ਼ਤਾਰ

ਸੰਗਰੂਰ: ਪਟਿਆਲਾ ਤੋਂ ਸ਼ਬਨਮਦੀਪ ਸਿੰਘ ਨੂੰ ਕਥਿਤ ਤੌਰ 'ਤੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਉਸੇ ਦੀ ਜਥੇਬੰਦੀ ਦੇ ਇੱਕ ਹੋਰ ਮੈਂਬਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖ਼ਤ ਪਟਿਆਲਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਉਰਫ਼ ਬਿੰਦਰ ਵਜੋਂ ਹੋਈ ਹੈ। ਸਬੰਧਤ ਖ਼ਬਰ: ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਉਨ੍ਹਾਂ ਬਿੰਦਰ ਨੂੰ ਪਟਿਆਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਐਸਐਸਪੀ ਨੇ ਖੁਲਾਸਾ ਕੀਤਾ ਹੈ ਕਿ ਇਹ ਲੋਕ ਕਥਿਤ ਤੌਰ 'ਤੇ ਠੇਕਿਆਂ ਵਿੱਚ ਅੱਗ ਲਾ ਦਿੰਦੇ ਸਨ ਤੇ ਉਸ ਦੀ ਵੀਡੀਓ ਬਣਾ ਕੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਆਕਾਵਾਂ ਤੋਂ ਇਹ ਕਹਿ ਕੇ ਪੈਸੇ ਬਟੋਰ ਲੈਂਦੇ ਸੀ ਕਿ ਪੰਜਾਬ ਵਿੱਚ ਦਹਿਸ਼ਤੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਪੜ੍ਹੋ: ਪਟਿਆਲਾ ਦੇ ਸ਼ਬਨਮਦੀਪ ਦਾ ਨਿਰੰਕਾਰੀ ਭਵਨ 'ਤੇ ਹਮਲੇ ਨਾਲ ਕੀ ਸਬੰਧ? ਉਨ੍ਹਾਂ ਦੱਸਿਆ ਕਿ ਬਿੰਦਰ ਨੇ ਰਾਜਸਥਾਨ ਤੇ ਸਮਾਣਾ ਵਿੱਚ ਕਈ ਲੁੱਟ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ। ਪੁਲਿਸ ਮੁਤਾਬਕ ਉਹ ਉਨ੍ਹਾਂ ਦੇ ਪੂਰੇ ਨੈੱਟਵਰਕ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕਰੇਗੀ।
Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ






















