Bathinda News: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸੁਣਵਾਈ ਨਾ ਹੁੰਦੀ ਵੇਖ ਕੇ ਇੱਕ ਵਿਅਕਤੀ ਬਲਜੀਤ ਸਿੰਘ ਵਾਸੀ ਜਲਾਲ ਬਠਿੰਡਾ ਸਿਵਲ ਹਸਪਤਾਲ ਦੇ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹ ਗਿਆ। ਉਕਤ ਵਿਅਕਤੀ ਨੇ ਪੁਲਿਸ ਪ੍ਰਸ਼ਾਸਨ 'ਤੇ ਸੁਣਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਮੌਕੇ 'ਤੇ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਗਿਆ ਹੈ।


 ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦੁਆਲੇ ਰਹੇਗਾ ਸੀਆਰਪੀਐਫ ਦਾ ਵੀਆਈਪੀ ਸੁਰੱਖਿਆ ਦਸਤਾ, 55 ਕੇਂਦਰੀ ਜਵਾਨਾਂ ਨੂੰ ਸੌਂਪੀ ਕਮਾਨ

ਪ੍ਰਸ਼ਾਸ਼ਨ ਵੱਲੋਂ ਲਗਾਤਾਰ ਟੈਂਕੀ 'ਤੇ ਚੜ੍ਹੇ ਕੁਲਦੀਪ ਸਿੰਘ ਨਾਲ ਗੱਲਬਾਤ ਜਾਰੀ ਹੈ ਤੇ ਟੈਂਕੀ 'ਤੇ ਚੜ੍ਹੇ ਕੁਲਦੀਪ ਸਿੰਘ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਉਤਾਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਸ ਨੇ ਦੋਸ਼ ਲਾਇਆ ਕਿ ਉਸ ਨੇ ਇਕ ਵਿਅਕਤੀ ਤੋਂ ਜ਼ਮੀਨ ਖਰੀਦਣ ਲਈ ਉਸ ਨੂੰ 11 ਲੱਖ ਰੁਪਏ ਦਿੱਤੇ ਸਨ ਪਰ ਉਸ ਨੇ ਮੈਨੂੰ ਜ਼ਮੀਨ ਨਹੀਂ ਦਿੱਤੀ। ਫਿਰ ਇਸ ਬਦਲੇ ਬਾਹਰ ਭੇਜਣ ਦਾ ਵਾਅਦਾ ਕੀਤਾ, ਬਾਅਦ ਵਿੱਚ ਉਸ ਨੇ ਨਾ ਮੈਨੂੰ ਜ਼ਮੀਨ ਦਿੱਤੀ ਤੇ ਨਾ ਹੀ ਬਾਹਰ ਭੇਜਿਆ। ਉਸ ਨੇ ਕਿਹਾ ਹੈ ਕਿ ਮੈਂ ਵਾਰ-ਵਾਰ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਪਰ ਪੁਲਿਸ ਵੱਲੋਂ ਮੈਨੂੰ ਅੱਜ ਤੱਕ ਕੋਈ ਇਨਸਾਫ਼ ਨਹੀਂ ਦਿੱਤਾ ਗਿਆ, ਜਿਸ ਕਾਰਨ ਦੁਖੀ ਹੋ ਕੇ ਮੈਂ ਇਹ ਕਦਮ ਚੁੱਕਿਆ ਹੈ।


 ਇਹ ਵੀ ਪੜ੍ਹੋ : ਅਸਮਾਨ ਤੋਂ ਕਿਉਂ ਡਿੱਗਦੀ ਹੈ ਬਿਜਲੀ ? ਕੀ ਅਜਿਹੀ ਸਥਿਤੀ 'ਚ ਦਰਖਤ ਹੇਠਾਂ ਖੜ੍ਹਨਾ ਸਹੀ ਹੈ ? ਜਵਾਬ ਪੜ੍ਹੋ



ਦੱਸ ਦੇਈਏ ਕਿ ਇਸ ਤੋਂ ਕੁੱਝ ਮਹੀਨੇ ਪਹਿਲਾਂ ਬਠਿੰਡਾ ਦੇ ਰਾਮਪੁਰਾ ਫੂਲ ਦਾ ਰਹਿਣ ਵਾਲਾ ਇਕ ਵਿਅਕਤੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਗਿਆ ਸੀ। ਉਸ ਨੇ ਖੁਦਕੁਸ਼ੀ ਕਰਨ ਦੀ ਧਮਕੀ ਦਿੰਦੇ ਹੋਏ ਦੋਸ਼ ਲਾਇਆ ਕਿ ਫਾਈਨਾਂਸ ਕੰਪਨੀ ਦੇ ਨਾਂ 'ਤੇ 3.90 ਲੱਖ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਪੀੜਤ ਨੇ ਪੁਲਿਸ ਦੇ ਜਾਂਚ ਅਧਿਕਾਰੀ 'ਤੇ ਕਾਰਵਾਈ ਦੇ ਨਾਂ 'ਤੇ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਸੀ। ਜਿਸ ਮਗਰੋਂ ਮੌਜੂਦ ਲੋਕਾਂ ਨੇ ਉਸ ਨੂੰ ਸਮਝਾਇਆ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦੇ ਕੇ ਟੈਂਕੀ ਤੋਂ ਹੇਠਾਂ ਉਤਾਰਿਆ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।