ਮੁਕਤਸਰ: ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਪਿੰਡ ਲੱਖੇਵਾਲੀ ਵਿੱਚ ਦੇਰ ਰਾਤ ਪਏ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।


ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ ਦੇ ਰਹਿਣ ਵਾਲੇ ਗੁਰਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਦੀ ਦੇਰ ਰਾਤ ਮਕਾਨ ਦੀ ਛੱਤ ਡਿੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਮਹਿੰਦਰ ਕੌਰ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਰਾਤ ਕਰੀਬ ਸਾਢੇ 10 ਵਜੇ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਲੱਖੇਵਾਲੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਲੋਟ ਵਿਖੇ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।


ਮ੍ਰਿਤਕ ਦੀ ਪਤਨੀ ਮਹਿੰਦਰ ਕੌਰ ਨੇ ਦੱਸਿਆ ਕਿ ਜਦੋਂ ਰਾਤ ਨੂੰ ਤੇਜ਼ ਹਵਾਵਾਂ ਚੱਲਣ ਲੱਗੀਆਂ ਤਾਂ ਅਸੀਂ ਆਪਣੇ ਕਮਰੇ ਵਿਚ ਜਾ ਕੇ ਉਥੇ ਸੌ ਗਏ ਪਰ ਮੀਂਹ ਕਾਰਨਘਰ ਦੀ ਛੱਤ ਡਿੱਗ ਗਈ ਅਤੇ ਉਸਦੇ ਪਤੀ ਦੇ ਸਿਰ ਵਿਚ ਸੱਟ ਲੱਗੀ। ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।ਉਨ੍ਹਾਂ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।


ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੰਜਾਬ ਖੇਤ ਮਜ਼ਦੂਰ ਆਗੂ ਤਰਸੇਮ ਸਿੰਘ ਖੁੱਡੀਆਂ ਹਲਾਲ ਮੌਕੇ 'ਤੇ ਪਹੁੰਚੇ ਅਤੇ ਦੱਸਿਆ ਕਿ ਇਹ ਗਰੀਬ ਪਰਿਵਾਰ ਹੈ ਅਤੇ ਮਜ਼ਦੂਰੀ ਕਰਕੇ ਆਪਣਾ ਪੇਟ ਪਾਲਦਾ ਸੀ, ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਉਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ ਅਤੇ ਇਸ ਵਿੱਚ ਮਜ਼ਦੂਰ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਜ਼ਖਮੀ ਹੈ।


ਇਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਲੱਖੇਵਾਲੀ ਦੇ ਏ.ਐਸ.ਆਈ ਸੰਤੋਸ਼ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਦੇਸ਼ ਸਿੰਘ ਦੇ ਲੜਕੇ ਦਾ ਫੋਨ ਆਇਆ ਸੀ, ਜੋ ਕਿ ਸਹੀ ਸੀ ਅਤੇ ਅਸੀਂ ਲਾਸ਼ ਨੂੰ ਕਬਜ਼ੇ 'ਚ ਲੈ ਕੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।