Fazilka news: ਪੰਜਾਬ ਪੁਲਿਸ 'ਚ ਭਰਤੀ ਦੇ ਨਾਮ 'ਤੇ ਧੋਖਾਧੜੀ ਕਰਨ ਵਾਲੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਨੂੰ ਫਾਜ਼ਿਲਕਾ ਪੁਲਿਸ ਨੇ ਬਨਾਰਸ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਉਸ ‘ਤੇ 2 ਲੱਖ ਰੁਪਏ ਦਾ ਨਾਮ ਰੱਖਿਆ ਸੀ। ਇੰਨਾ ਹੀ ਨਹੀਂ ਉਸ ‘ਤੇ 39 ਮਾਮਲੇ ਦਰਜ ਹਨ, ਦੋਸ਼ੀ 15 ਮਾਰਚ ਨੂੰ ਫੜਿਆ ਗਿਆ ਸੀ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਦੌਰਾਨ ਹੀ ਅਮਨ ਸਕੋਡਾ ਦੇ ਭਤੀਜੇ ਨੂੰ ਫ਼ਾਜ਼ਿਲਕਾ ਪੁਲਿਸ ਨੇ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Bathinda news: ਡਾਕਟਰ ਦੀ ਲਾਪਰਵਾਹੀ ਨੇ ਲਈ 30 ਸਾਲਾ ਨੌਜਵਾਨ ਦੀ ਜਾਨ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ, ਜਾਣੋ ਪੂਰਾ ਮਾਮਲਾ
ਅੱਜ ਫ਼ਾਜ਼ਿਲਕਾ ਪੁਲਿਸ ਵਲੋਂ ਇਸ ਮਾਮਲੇ ਨੂੰ ਲੈਕੇ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਐਸਪੀ ਕਰਣਵੀਰ ਸਿੰਘ ਨੇ ਦੱਸਿਆ ਕਿ ਇਸ ਦੇ ਖ਼ਿਲਾਫ਼ ਬਣਾਈ ਗਈ ਸਪੈਸ਼ਲ ਟੀਮ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਵਿਸ਼ੇਸ਼ ਟੀਮ ਮੁਲਜ਼ਮ ਦੀ ਭਾਲ ਚੰਡੀਗੜ੍ਹ, ਰਾਜਸਥਾਨ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ ਸਮੇਤ ਕਈ ਸੂਬਿਆਂ ਵਿੱਚ ਕਰ ਰਹੀ ਸੀ।
ਇਹ ਵੀ ਪੜ੍ਹੋ: Punjab news: ਵਿਜੀਲੈਂਸ ਨੇ ਵਾਕਫ ਬੋਰਡ ਦੇ ਈਓ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ