ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ‘ਕਾਲਾ ਦਿਵਸ’ ਮਨਾਏਗਾ। ਕੇਂਦਰ ਸਰਕਾਰ ਤੋਂ ਇਜਾਜ਼ਤ ਨਾ ਮਿਲਣ 'ਤੇ ਵੀ ਅਕਾਲੀ ਦਲ ਸੰਸਦ ਵੱਲ ਆਪਣਾ ਮਾਰਚ ਕਰੇਗਾ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਦੀ ਯਾਤਰਾ ਕਰਨਗੇ ਤੇ ਉਨ੍ਹਾਂ ਦਾ ਮਾਰਚ ਬਿਲਕੁਲ ਸ਼ਾਂਤਮਈ ਹੋਵੇਗਾ।
ਮੋਗਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਚੋਣ ਰੈਲੀ ਦੌਰਾਨ ਕਿਸਾਨਾਂ ’ਤੇ ਹੋਏ ਲਾਠੀਚਾਰਜ ਕਾਰਣ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਰਾਜ਼ ਹਨ। ਇਸ ਘਟਨਾ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਸਿਆਸੀ ਪਾਰਟੀਆਂ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅਕਾਲੀ ਦਲ ਕਿਸਾਨਾਂ ਨੂੰ ਮਨਾਉਣ ਵਿੱਚ ਰੁੱਝਿਆ ਹੋਇਆ ਹੈ।
ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ 17 ਸਤੰਬਰ ਨੂੰ ਖੇਤੀਬਾੜੀ ਕਾਨੂੰਨਾਂ ਦੇ ਪਾਸ ਹੋਣ ਦੇ ਵਿਰੋਧ ਵਿੱਚ ਦਿੱਲੀ ਵਿੱਚ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਰਕਾਬਗੰਜ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਮਾਰਚ ਕੱਣ ਦਾ ਐਲਾਨ ਕੀਤਾ ਸੀ, ਪਰ ਕੇਂਦਰ ਨੇ ਅਕਾਲੀ ਦਲ ਦੇ ਇਸ ਮਾਰਚ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।
ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਇਜਾਜ਼ਤ ਤੋਂ ਬਿਨਾਂ ਅਕਾਲੀ ਵਰਕਰ ਦਿੱਲੀ ਵਿੱਚ ਸੰਸਦ ਮਾਰਚ ਕੱਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਾਰਚ ਸ਼ਾਂਤੀਪੂਰਨ ਰਹੇਗਾ।
ਆਮ ਆਦਮੀ ਪਾਰਟੀ ਦਾ ਅੱਜ ਪੰਜਾਬ ’ਚ ਕੈਂਡਲ ਮਾਰਚ
ਆਮ ਆਦਮੀ ਪਾਰਟੀ (ਆਪ) ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰੇਗੀ। ਇਸ ਦੌਰਾਨ 17 ਸਤੰਬਰ ਨੂੰ ‘ਕਾਲਾ ਦਿਵਸ’ ਮਨਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਇਨ੍ਹਾਂ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਕਿਸਾਨਾਂ ਵਿੱਚ ਗੁੱਸਾ ਹੈ। ਉਨ੍ਹਾਂ ਦੇ ਵਿਰੋਧ ਵਿੱਚ, ਦੇਸ਼ ਦੇ ਕਿਸਾਨ ਇੱਕ ਸਾਲ ਤੋਂ ਧਰਨੇ ’ਤੇ ਹਨ ਤੇ ਕੁਰਬਾਨੀਆਂ ਦੇ ਰਹੇ ਹਨ। ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਦੀ ਸਹਿਮਤੀ ਨਾਲ, ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੋਂ ਖੇਤੀਬਾੜੀ ਕਾਨੂੰਨ ਬਣਾਏ ਤੇ ਖੇਤੀ, ਕਿਸਾਨਾਂ ਅਤੇ ਹੋਰ ਸਾਰੇ ਨਿਰਭਰ ਵਰਗਾਂ ਦੀ ਆਰਥਿਕ ਬਰਬਾਦੀ ਦੀ ਕਹਾਣੀ ਲਿਖੀ।
ਇਹ ਵੀ ਪੜ੍ਹੋ: ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, 'ਵੱਖ-ਵੱਖ ਧਰਮਾਂ ਦੇ ਬਾਲਗ ਜੋੜਿਆਂ ਨੂੰ ਪਸੰਦ ਦਾ ਸਾਥੀ ਚੁਣਨ ਦਾ ਅਧਿਕਾਰ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904