Punjab News: ਪੰਜਾਬ ਵਿੱਚ ਆਨਲਾਈਨ ਧੋਖਾਧੜੀ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ। ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਕਸਬਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਅੰਗਹੀਣ ਮਜ਼ਦੂਰ ਨੂੰ ਆਪਣੇ ਮੋਬਾਇਲ 'ਤੇ ਵੀਡੀਓ ਦੇਖ ਕੇ ਮੱਝ ਖਰੀਦਣੀ ਮਹਿੰਗੀ ਪੈ ਗਈ। ਦਰਅਸਲ, ਨੌਸਰਬਾਜ਼ ਠੱਗ ਨੇ ਰਾਜਸਥਾਨ ਤੋਂ ਹੋਣ ਦਾ ਬਹਾਨਾ ਲਗਾ ਕੇ ਮਜ਼ਦੂਰ ਨੂੰ ਮੱਝ ਦੀ ਵੀਡੀਓ ਦਿਖਾ ਕੇ ਉਸ ਦੇ ਬੈਂਕ ਖਾਤੇ ਵਿੱਚ 98 ਹਜ਼ਾਰ ਰੁਪਏ ਕਢਵਾ ਲਏ।
ਜਾਣਕਾਰੀ ਦਿੰਦੇ ਹੋਏ ਧੋਖਾਧੜੀ ਦਾ ਸ਼ਿਕਾਰ ਹੋਏ ਰਾਮਪਾਲ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ ਅਤੇ ਅਪਾਹਜ ਹੈ। ਕੁਝ ਦਿਨ ਪਹਿਲਾਂ ਮੋਬਾਈਲ 'ਤੇ ਮੱਝ ਦੀ ਵੀਡੀਓ ਦੇਖੀ। ਜਦੋਂ ਮੈਂ ਵੀਡੀਓ 'ਤੇ ਦਿੱਤੇ ਨੰਬਰ 'ਤੇ ਫੋਨ ਕੀਤਾ ਤਾਂ ਉਕਤ ਵਿਅਕਤੀ ਨੇ ਆਪਣਾ ਨਾਂ ਮੋਨੂੰ ਜਾਟ ਦੱਸਿਆ ਅਤੇ ਕਿਹਾ ਕਿ ਮੈਂ ਰਾਜਸਥਾਨ ਦਾ ਰਹਿਣ ਵਾਲਾ ਹਾਂ ਅਤੇ ਮੱਝਾਂ ਦਾ ਕਾਰੋਬਾਰ ਕਰਦਾ ਹਾਂ। ਮੈਂ ਉਸ 'ਤੇ ਵਿਸ਼ਵਾਸ ਕੀਤਾ ਅਤੇ ਗੁਲਾਬੋ ਨਾਮ ਦੀ ਮੱਝ ਦਾ ਸੌਦਾ 98,000 ਰੁਪਏ 'ਚ ਤੈਅ ਹੋ ਗਿਆ।
ਰਾਮਪਾਲ ਨੇ ਦੱਸਿਆ ਕਿ ਮੈਂ ਉਸ ਵਿਅਕਤੀ ਦੇ ਖਾਤੇ ਵਿੱਚ ਦੋ ਵਾਰ ਕੁੱਲ 98 ਹਜ਼ਾਰ ਰੁਪਏ ਜਮ੍ਹਾਂ ਕਰਵਾਏ। ਪੈਸੇ ਭੇਜਣ ਤੋਂ ਬਾਅਦ ਵਿਅਕਤੀ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ। ਜਦੋਂ ਕਈ ਦਿਨਾਂ ਬਾਅਦ ਵੀ ਉਸ ਨੇ ਮੱਝ ਮੇਰੇ ਘਰ ਨਹੀਂ ਪਹੁੰਚਾਈ ਤਾਂ ਮੈਨੂੰ ਪਤਾ ਲੱਗਾ ਕਿ ਮੇਰੇ ਨਾਲ ਧੋਖਾ ਹੋਇਆ ਹੈ।
ਇਸ ਸਬੰਧੀ ਮੈਂ ਥਾਣਾ ਦਸੂਹਾ ਵਿਖੇ ਸ਼ਿਕਾਇਤ ਦਰਜ ਕਰਵਾਈ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ ਜਿਸ ਕਰਕੇ ਮੈਂ ਐਸਐਸਪੀ ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ। ਰਾਮਪਾਲ ਅਤੇ ਉਸਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਠੱਗਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਅਜਿਹੀ ਠੱਗੀ ਕਿਸੇ ਹੋਰ ਗਰੀਬ ਨਾਲ ਨਾ ਵਾਪਰੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।