ਪੜਚੋਲ ਕਰੋ
Advertisement
ਘਰੇਲੂ ਹਿੰਸਾ ਪੀੜਤ ਮਹਿਲਾਵਾਂ ਲਈ ਪੰਜਾਬ ਪੁਲਿਸ ਦਾ ਵੱਡਾ ਕਦਮ, ਹੁਣ ਆਨਲਾਈਨ ਮਿਲੇਗੀ ਮਦਦ
ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਲੌਕਡਾਊਨ ਦੌਰਾਨ ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀਆਂ ਮਹਿਲਾਵਾਂ ਲਈ ਆਨਲਾਈਨ ਕਾਊਂਸਲਿੰਗ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ।
ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਲੌਕਡਾਊਨ ਦੌਰਾਨ ਘਰੇਲੂ ਹਿੰਸਾ ਦਾ ਸਾਹਮਣਾ ਕਰ ਰਹੀਆਂ ਮਹਿਲਾਵਾਂ ਲਈ ਆਨਲਾਈਨ ਕਾਊਂਸਲਿੰਗ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਵਲੋਂ ਛੇ ਮੈਂਬਰੀ ਪੈਨਲ ਦਾ ਗਠਨ ਕੀਤੀ ਗਿਆ ਹੈ। ਹੁਣ ਪੁਲਿਸ ਤੇ ਮਨੋ ਚਕਿਸਤਕ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।
ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਲੌਕਡਾਊਨ ਦੌਰਾਨ ਔਰਤਾਂ ਪ੍ਰਤੀ ਘਰੇਲੂ ਹਿੰਸਾ ਦੀਆਂ ਸ਼ਿਕਾਇਤਾਂ ਵਿੱਚ ਵਾਧਾ ਹੋ ਰਿਹਾ ਹੈ। ਉਨਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੇ ਹੱਲ ਅਤੇ ਔਰਤਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ. ਸੁਧਰਵਿਜੀ ਦੀ ਪ੍ਰਧਾਨਗੀ ਹੇਠ ਸਪੈਸ਼ਲ ਪੈਨਲ ਦਾ ਗਠਨ ਕੀਤਾ ਗਿਆ ਹੈ।
ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਸਬ ਇੰਸਪੈਕਟਰ ਰੈਂਕ ਮਹਿਲਾ ਪੁਲਿਸ ਅਫ਼ਸਰ ਮੋਨਿਕਾ ਅਰੋੜਾ ਵਲੋਂ ਦੋ ਹੋਰ ਸਹਾਇਕ ਸਬ ਇੰਸਪੈਕਟਰਾਂ ਆਸ਼ਾ ਕਿਰਨ ਤੇ ਸੁਮਨ ਬਾਲਾ ਨਾਲ ਪੈਨਲ ਦੀ ਦੇਖ-ਰੇਖ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਦਸਿਆ ਕਿ ਤਿੰਨ ਪੁਲਿਸ ਅਫ਼ਸਰਾਂ ਦੇ ਨਾਲ ਮਨੋ ਰੋਗ ਮਾਹਿਰ ਡਾ.ਜਸਬੀਰ ਕੌਰ, ਡਾ. ਸਰਬਜੀਤ ਸਿੰਘ ਅਤੇ ਰਾਜਬੀਰ ਕੌਰ ਵਲੋਂ ਸ਼ਿਕਾਇਤਕਰਤਾ ਮਹਿਲਾਵਾਂ ਨਾਲ ਗੱਲਬਾਤ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਲੌਕਡਾਊਨ ਦੌਰਾਨ ਸ਼ਿਕਾਇਤਕਰਤਾ ਤੱਕ ਪਹੁੰਚ ਕਰਕੇ ਮਾਮਲੇ ਨੂੰ ਵਾਚਿਆ ਜਾਣਾ ਸੰਭਵ ਨਹੀਂ ਹੈ , ਇਸ ਲਈ ਕਮਿਸ਼ਨਰੇਟ ਪੁਲਿਸ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਮਹਿਲਾ ਵਲੋਂ ਕਮਿਸ਼ਨਰੇਟ ਪੁਲਿਸ ਪਾਸ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਪੈਨਲ ਵਲੋਂ ਉਸ ਨਾਲ ਟੈਲੀਫੋਨ 'ਤੇ ਸੰਪਰਕ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੈਨਲ ਵਲੋਂ ਕਾਨਫਰੰਸ ਕਾਲ ਰਾਹੀਂ ਪੀੜਤ ਮਹਿਲਾ ਦੀ ਕਾਊਂਸਲਿੰਗ ਕਰਕੇ ਉਸ ਦੀ ਸਮੱਸਿਆ ਦਾ ਹੱਲ ਲੱਭਿਆ ਜਾਵੇਗਾ। ਉਨਾਂ ਕਿਹਾ ਕਿ ਜੇਕਰ ਪੀੜਤ ਮਹਿਲਾ ਕਾਊਂਸਲਿੰਗ ਤੋਂ ਸੰਤੁਸ਼ਟ ਨਹੀਂ ਹੁੰਦੀ ਅਤੇ ਆਪਣੇ ਲਈ ਕਾਨੂੰਨੀ ਮਦਦ ਚਾਹੁੰਦੀ ਹੈ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਉਨਾਂ ਕਿਹਾ ਕਿ ਆਨਲਾਈਨ ਕਾਊਂਸਲਿੰਗ ਹੈਲਪਲਾਈਨ ਦਾ ਮੁੱਖ ਮੰਤਵ ਘਰੇਲੂ ਹਿੰਸਾ ਵਿੱਚ ਨਿਆਂ ਪ੍ਰਾਪਤ ਕਰਨ ਲਈ ਮਹਿਲਾਵਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement