punjab school education board - ਪੰਜਾਬ ਸਕੂਲ ਸਿੱਖਿਆ ਬੋਰਡ ਅਕਾਦਮਿਕ ਸਾਲ 2023-24 ਲਈ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ 24 ਅਗਸਤ ਤੋਂ 10 ਅਕਤੂਬਰ ਤਕ ਬਿਨਾਂ ਲੇਟ ਫੀਸ ਨਾਲ ਆਨ-ਲਾਈਨ ਪੋਰਟਲ ਸ਼ੁਰੂ ਕਰ ਦਿੱਤਾ ਹੈ। ਇਸ ਬਾਬਤ ਨਿਰਧਾਰਤ ਸ਼ਡਿਊਲ ਤੋਂ ਬਾਅਦ 1500 ਰੁਪਏ ਲੇਟ ਫੀਸ ਨਾਲ 11 ਅਕਤੂਬਰ ਤੋਂ 8 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।


ਬੋਰਡ ਦੇ ਬੁਲਾਰੇ ਵੱਲੋਂ ਜਾਰੀ ਵੇਰਵਿਆਂ ਅਨੁਸਾਰ ਉਕਤ ਨਿਰਧਾਰਤ ਸਮਾਂ ਸਾਰਣੀ ਵਿੱਚ ਕਿਸੇ ਵੀ ਹਾਲਤ ਵਿੱਚ ਕੋਈ ਹੋਰ ਵਾਧਾ ਨਹੀਂ ਕੀਤਾ ਜਾਵੇਗਾ। ਇਸ ਲਈ ਬਾਅਦ ਵਿੱਚ ਆਉਣ ਵਾਲੀਆਂ ਔਕੜਾਂ ਤੋਂ ਬਚਣ ਲਈ ਬਣਦੀ ਫੀਸ ਨਾਲ ਹੀ ਕੰਮ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ।


ਉਕਤ ਦੇ ਮੱਦੇਨਜ਼ਰ ਸਕੂਲ ਮੁਖੀਆਂ ਨੂੰ ਹਦਾਇਤ ਹੈ ਕਿ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦੇ ਕੰਮ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਵਿਦਿਆਰਥੀਆਂ ਦੀ ਨਿਰਧਾਰਤ ਸਡਿਊਲ ਅਨੁਸਾਰ ਹੀ ਆਨ-ਲਾਈਨ ਰਜਿਸਟ੍ਰੇਸ਼ਨ ਕੰਟੀਨਿਊਸ਼ਨ ਨੂੰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ। 


ਜੇਕਰ ਕਿਸੇ ਵੀ ਕਾਰਨ ਕਿਸੇ ਵੀ ਵਿਦਿਆਰਥੀ ਦੀ ਆਨ-ਲਾਈਨ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ/ਕਰਮਚਾਰੀ ਦੀ ਹੀ ਹੋਵੇਗੀ। ਇਸ ਸਬੰਧੀ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ। ਰਜਿਸਟ੍ਰੇਸ਼ਨ ਕੰਟੀਨਿਊਸ਼ਨ ਸਬੰਧੀ ਹਦਾਇਤਾਂ ਅਤੇ ਸ਼ਡਿਊਲ ਸਕੂਲਾਂ ਦੀ ਲਾਗ-ਇਨ ਆਈਡੀ ਅਤੇ ਬੋਰਡ ਦੀ ਵੈੱਬਸਾਈਟ 'ਤੇ ਵਿਸਥਾਰ ਪੂਰਵਕ ਜਾਣਕਾਰੀ ਸਹਿਤ ਉਪਲੱਬਧ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ