Moga News : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ (Indian Air Force) ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ। ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ ਪ੍ਰਾਰਥੀ 17 ਅਗਸਤ 2023 ਤੱਕ ਆਨਲਾਈਨ ਵੈਬਸਾਈਟ www.agnipathvayu.cdac.in ‘ਤੇ ਅਪਲਾਈ ਕਰ ਸਕਦੇ ਹਨ।
ਇਸ ਭਰਤੀ ਨੂੰ ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 27 ਜੂਨ 2003 ਤੋਂ 27 ਦਸੰਬਰ 2006 ਵਿਚਕਾਰ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂ ਦਾ 12 ਵੀਂ ਜਮਾਤ ਵਿੱਚੋਂ 50 ਫੀਸਦੀ ਅੰਕਾਂ ਨਾਲ ਜਾਂ ਤਿੰਨ ਸਾਲਾ ਡਿਪਲੋਮਾ ਜਾਂ 2 ਸਾਲਾਂ ਵੋਕੇਸ਼ਨਲ ਕੋਰਸ ਦਾ 50 ਫੀਸਦੀ ਅੰਕਾਂ ਨਾਲ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਨੂੰ ਕੁਆਰੇ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਵੈਬਸਾਇਟ www.agnipathvayu.cdac.in ‘ਤੇ ਵਿਜਿਟ ਵੀ ਕੀਤਾ ਜਾ ਸਕਦਾ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ