ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਹੀ ਦੇਸ਼ ਦੀ ਰਾਜਨੀਤੀ ਤੇ ਆਰਥਿਕਤਾ ਨੂੰ ਨਵੀਂ ਦਿਸ਼ਾ ਦੇਣ ਦੇ ਸਮਰੱਥ ਹੈ। ਇਹੀ ਕਾਰਨ ਹੈ ਕਿ ਸਿਆਸੀ ਸੂਝ ਰੱਖਣ ਵਾਲੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਤੇਜ਼ ਕਰਨ ਸਬੰਧੀ ਭਾਜਪਾ ਆਗੂਆਂ ਤੇ ਕਾਰਕੁਨਾਂ ਨਾਲ ਬੈਠਕ ਕਰਨ ਮਗਰੋਂ ਸ਼ਰਮਾ ਨੇ ਕਿਹਾ ਕਿ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਪੰਜਾਬ ਨੂੰ ਸਿਰਫ਼ ਭਾਜਪਾ ਹੀ ਆਰਥਿਕ ਮੰਦਹਾਲੀ ’ਚੋਂ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਵਲ ਢਿੱਲੋਂ ਲੋਕ ਸਭਾ ’ਚ ਪਹੁੰਚ ਕੇ ਇਸ ਹਲਕੇ ਲਈ ਵਿਕਾਸ ਤੇ ਸਨਅਤੀ ਪ੍ਰਾਜੈਕਟ ਲਿਆਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਦਿਨ-ਬ-ਦਿਨ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਸ਼ਰਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਵੋਟਾਂ ਪਾਈਆਂ ਸਨ ਪਰ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਚਲਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ ਜ਼ਿਮਨੀ ਚੋਣ ’ਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਜੇਤੂ ਰਹਿਣਗੇ। 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ